Home » ਮਾਝਾ » ਖਨੌਰੀ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਪ੍ਰਤੀਕਰਮ

ਖਨੌਰੀ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਪ੍ਰਤੀਕਰਮ

SHARE ARTICLE

288 Views

ਖਨੌਰੀ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਪ੍ਰਤੀਕਰਮ

ਅੰਮ੍ਰਿਤਸਰ, 22 ਫ਼ਰਵਰੀ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ ਉੱਤੇ ਪੁਲਿਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ। ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਹੱਕ ਮੰਗ ਕਰ ਰਹੇ ਹਨ ਪਰ ਸਰਕਾਰ ਆਪਣੇ ਕੰਨ੍ਹ ਤੇ ਅੱਖਾਂ ਬੰਦ ਕਰੀ ਬੈਠੀ ਹੈ। ਜਿਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ। ਉਸ ਦੀ ਨੀਅਤ ਖਰਾਬ ਹੈ। ਜੇਕਰ ਸਰਕਾਰ ਸੰਜੀਦਾ ਹੁੰਦੀ ਤਾਂ ਮਸਲੇ ਦੇ ਹੱਲ ਲਈ ਗੱਲਬਾਤ ਹੁੰਦੀ, ਗੋਲੀਬਾਰੀ ਨਾ ਕੀਤੀ ਜਾਂਦੀ। ਕਿਸੇ ਵੀ ਮਸਲੇ ਦੇ ਹੱਲ ਲਈ ਪਹਿਲਾਂ ਸਾਜਗਾਰ ਮਾਹੌਲ ਬਣਾਇਆ ਜਾਂਦਾ ਹੈ। ਮਾਹੌਲ ਤਦ ਬਣ ਸਕਦਾ ਜੇਕਰ ਪੰਜਾਬ-ਹਰਿਆਣਾ ਦੀ ਹੱਦ ਤੋਂ ਬੈਰੀਕੇਡ ਹਟਾਏ ਜਾਂਦੇ। ਕਿਸਾਨਾਂ ਵੱਲ ਨੂੰ ਮੂੰਹ ਕਰਕੇ ਸ਼ਾਰਪ ਸੂਟਰ ਨਾ ਤਾਇਨਾਤ ਕੀਤੇ ਜਾਂਦੇ। ਕਿਸਾਨਾਂ ‘ਤੇ ਡਾਂਗਾਂ, ਗੋਲੀਆਂ, ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਤੋਪਾਂ ਨਾ ਛੱਡੀਆਂ ਜਾਂਦੀਆਂ। ਉਨ੍ਹਾਂ ਅੱਗੇ ਆਖਿਆ ਕਿ ਸਾਡੇ ਦੇਸ਼ ਦੇ ਲੋਕਾਂ ਦਾ ਨਾਅਰਾ ਰਿਹਾ ਹੈ, ‘ਜੈ ਜਵਾਨ, ਜੈ ਕਿਸਾਨ’, ਕਿਉਂਕਿ ਜਵਾਨ ਦੇਸ਼ ਦੀਆਂ ਸਰਹੱਦਾਂ ‘ਤੇ ਰਾਖ਼ੀ ਕਰਦਾ ਹੈ ਅਤੇ ਕਿਸਾਨ ਖੇਤਾਂ ਵਿਚ ਅੰਨ ਉਗਾ ਕੇ ਦੇਸ਼ ਦਾ ਢਿੱਡ ਭਰਦਾ ਹੈ। ਪਰ ਕਿੰਨੇ ਦੁੱਖ ਦੀ ਗੱਲ ਹੈ ਕਿ ਅੱਜ ਸਾਡਾ ਜਵਾਨ ਸਰਹੱਦਾਂ ‘ਤੇ ਰਾਖ਼ੀ ਕਰਦਾ ਹੋਇਆ ਦੁਸ਼ਮਣ ਦੀਆਂ ਗੋਲੀਆਂ ਖਾ ਰਿਹਾ ਹੈ ਅਤੇ ਕਿਸਾਨ ਨੂੰ ਆਪਣੀ ਹੀ ਸਰਕਾਰ ਹੱਕ ਮੰਗਣ ‘ਤੇ ਆਪਣੇ ਦੇਸ਼ ਦੀ ਪੁਲਿਸ ਤੋਂ ਗੋਲੀਆਂ ਮਰਵਾ ਰਹੀ ਹੈ, ਜੋ ਇਕ ਲੋਕਤੰਤਰੀ ਦੇਸ਼ ਲਈ ਬੇਹੱਦ ਮੰਦਭਾਗਾ ਵਰਤਾਰਾ ਹੈ। ਅਜਿਹਾ ਗੈਰ-ਜਮਹੂਰੀ ਵਤੀਰਾ ਦੇਸ਼ ਦੇ ਭਵਿੱਖ ਲਈ ਚੰਗਾ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਖਿਆ ਕਿ ਸਰਕਾਰ ਨੂੰ ਅਜੇ ਵੀ ਆਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਅੰਨਦਾਤਾ ਕਿਸਾਨ ਸੰਘਰਸ਼ ਛੱਡ ਕੇ ਵਾਪਸ ਮੁੜ ਕੇ ਆਪਣੀ ਕਿਰਤ ਵਿਚ ਜੁਟ ਸਕਣ।”

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ