93 Views
ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਫੜੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਵਿਨੋਦ ਸ਼ਰਮਾ
ਥਾਣਾ ਖਾਲੜਾ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ ਅੱਠ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦੀ ਖਬਰ ਹੈ। ਐੱਸ.ਐੱਚ.ਓ. ਖਾਲੜਾ ਵਿਨੋਦ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੂੰ ਖਾਸ ਇਤਲਾਹ ਮਿਲੀ ਸੀ ਕਿ ਪਿੰਡ ਵਾਂ ਤਾਰਾ ਸਿੰਘ ਦੇ 2 ਵਿਅਕਤੀ ਜੋ ਮੋਟਰਸਾਈਕਲ ਚੋਰੀ ਵੇਚ ਕੇ ਅੱਗੇ ਵੇਚਣ ਦਾ ਕੰਮ ਕਰਦੇ ਹਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਪੁਲ ਡਰੇਨ ਡੱਲ ‘ਤੇ ਕੀਤੀ ਨਾਕਾਬੰਦੀ ਦੌਰਾਨ ਦੋ ਵਿਅਕਤੀ ਜੋ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੰਬਰੀ ਪੀ.ਬੀ. 46 ਕਿਊ 9247 ‘ਤੇ ਡਿਫੈਂਸ ਡਰੇਨ ਦੇ ਨਾਲ ਬਣੀ ਪੱਕੀ ਸੜਕ ਰਾਹੀਂ ਪਿੰਡ ਵਾਂ ਤਾਰਾ ਸਿੰਘ ਤੋਂ ਡੱਲ ਵੱਲ ਨੂੰ ਆ ਰਹੇ ਸਨ, ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਵਿਅਕਤੀ ਮੋਟਰਸਾਈਕਲ ਦੇ ਕੋਈ ਕਾਗਜ਼ ਨਹੀਂ
ਵਿਖਾ ਸਕੇ ਅਤੇ ਇਨ੍ਹਾਂ ਨੇ ਪੁੱਛ ਪੜਤਾਲ ਦੌਰਾਨ ਅੱਠ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ। ਜਿੰਨਾਂ ਵਿਰੁੱਧ ਥਾਣਾ ਖਾਲੜਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।