204 Views
ਭਿੱਖੀਵਿੰਡ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਫੜਿਆ
ਮਾਨਯੋਗ DGP ਪੰਜਾਬ ਸ੍ਰੀ ਗੋਰਵ ਯਾਦਵ IPS ਵੱਲੋ ਪੰਜਾਬ ਸਰਕਾਰ ਵੱਲੋ ਚਲਾਈ ਗਈ ਮੁਹਿੰਮ ਤਹਿਤ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੈਰੋਇਨ 450 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਫੜਨ ਦੀ ਸਫਲਤਾ ਹਾਸਲ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਮਾਨਯੋਗ ਐਸ,ਐਸ,ਪੀ ਤਰਨ ਤਾਰਨ ਜੀ ਸ੍ਰੀ ਅਸ਼ਵਨੀ ਕਪੂਰ ਦੀਆ ਹਦਾਇਤਾ ਅਨੁਸਾਰ ਥਾਣਾ ਭਿੱਖੀਵਿੰਡ ਦੇ ਇੰਚਾਰਜ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਏ ਐਸ ਆਈ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਜੀ.ਟੀ ਰੋਡ ਸੁਰਸਿੰਘ ਸਟੇਡੀਅਮ ਜਾ ਰਹੇ ਸੀ ਜਿੱਥੇ ਦੋਰਾਨੇ ਗਸ਼ਤ ਅਜੇਬੀਰ ਸਿੰਘ ਉਰਫ ਅਜੇ ਪੁੱਤਰ ਜੋਗਿੰਦਰ ਸਿੰਘ ਵਾਸੀ ਗੰਡੀਵਿੰਡ ਥਾਣਾ ਸਰਾਏ ਅਮਾਨਤ ਖਾਂ ਜਿਲਾ ਤਰਨ ਤਾਰਨ 480 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਕਾਬੂ ਕੀਤਾ ਤਲਾਸ਼ੀ ਲੈਣ ਤੇ ਇਸ ਦੀ ਜੇਬ ਵਿੱਚੋ ਹੈਰੋਇਨ ਬਰਾਮਦ ਕੀਤੀ ਅਤੇ ਇਸ ਦੇ ਖਿਲਾਫ ਏ ਐਸ ਆਈ ਸੁਖਦੇਵ ਸਿੰਘ 611/ਵੱਲੋ ਮੁਕੱਦਮਾ ਨੰਬਰ 14 ਮਿਤੀ 22.02.2024, 21-C-61-85 NDPS ACT ਤਹਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਥਾਣਾ ਭਿੱਖੀਵਿੰਡ ਵਿਖੇ ਰਿਮਾਂਡ ਲਿਆ ਗਿਆ। ਜਿਸ ਪਾਸੋ ਪੁੱਛਗਿੱਛ ਕੀਤੀ ਜਾ ਰਹੀ ਹੈ। ਵੀਡੀਓ ਦੇਖੋ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।