141 Views
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਭਗਵਾਨਪੁਰ ਕਲਾਂ ਵਿਖੇ ਕੈਂਪ ਲਗਾਇਆ ਗਿਆ
ਅਮਰਕੋਟ – ਗੁਰਕੀਰਤ ਸਿੰਘ ਸਕੱਤਰਾ/
ਪ੍ਰਸ਼ਾਸਨ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਭਗਵਾਨਪੁਰ ਕਲਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ । ਇਸ ਮੌਕੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਤਰਨਤਾਰਨ ਤੋਂ ਸੋਸ਼ਲ ਮੀਡੀਆ ਇੰਚਾਰਜ ਗੁਰਲਾਲ ਸਿੰਘ ਭਗਵਾਨਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਹੁਤ ਹੀ ਸ਼ਲਾਘਾਯੋਗ ਹੈ, ਲੋਕਾਂ ਵੱਲੋਂ ਲਗਾਤਾਰ ਸਰਕਾਰੀ ਅਦਾਰਿਆਂ ਵਿੱਚ ਗੇੜੇ ਮਾਰ ਕੇ ਜਿਹੜੇ ਕੰਮ ਕਰਵਾਉਣੇ ਪੈਂਦੇ ਸਨ ਉਹ ਕੰਮ ਹੁਣ ਸਰਕਾਰੀ ਅਧਿਕਾਰੀ ਹਰ ਪਿੰਡ ਹਰ ਕਸਬੇ ਵਿੱਚ ਪਾਹੁੰਚ ਕੇ ਕਰ ਰਹੇ ਹਨ, ਭਗਵਾਨਪੁਰਾ ਨੇਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣੀਂ ਹੈ, ਹਰ ਰੋਜ਼ ਹੀ ਮੁੱਖ ਮੰਤਰੀ ਮਾਨ ਵੱਲੋਂ ਇਤਿਹਾਸਕ ਅਤੇ ਸ਼ਲਾਘਾਯੋਗ ਲੋਕ ਹਿੱਤ ਦੇ ਫੈਸਲੇ ਲਏ ਜਾ ਰਹੇ ਹਨ ਜਿੰਨ੍ਹਾਂ ਤੋਂ ਲੋਕ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।