Home » ਮਾਝਾ » ਖੇਮ ਕਰਨ ਦੇ ਪਿੰਡ ਨੂਰ ਵਾਲਾ ਵਿੱਚੋਂ ਡਰੋਨ ਅਤੇ ਹੈਰੋਇਨ ਬਰਾਮਦ

ਖੇਮ ਕਰਨ ਦੇ ਪਿੰਡ ਨੂਰ ਵਾਲਾ ਵਿੱਚੋਂ ਡਰੋਨ ਅਤੇ ਹੈਰੋਇਨ ਬਰਾਮਦ

SHARE ARTICLE

280 Views

ਖੇਮ ਕਰਨ ਦੇ ਪਿੰਡ ਨੂਰ ਵਾਲਾ ਵਿੱਚੋਂ ਡਰੋਨ ਅਤੇ ਹੈਰੋਇਨ ਬਰਾਮਦ

 

ਜਿਲਾ ਤਰਨ ਤਾਰਨ ਦੇ ਹਲਕਾ ਖੇਮਕਰਨ ਵਿੱਚ ਬੀਐਸਐਫ ਨੂੰ ਅੱਜ ਤੜਕੇ ਤੜਕੇ ਇੱਕ ਸਫਲਤਾ ਹਾਸਿਲ ਹੋਈ ਜਿਸ ਦੌਰਾਨ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਪਰੇਸ਼ਨ ਦੌਰਾਨ ਹੈਰਵਾਨ ਅਤੇ ਡਰੋਨ ਬਰਾਮਦ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਬੀਐਸਐਫ ਅਤੇ ਪੰਜਾਬ ਪੁਲਿਸ ਲਗਾਤਾਰ ਅਸਫਲ ਕਰਦੀਆ ਆ ਰਹੀ ਹੈ ਇੱਥੇ ਲੜੀ ਤਹਿਤ ਅੱਜ ਸਵੇਰੇ ਇੱਕ ਵੱਡੀ ਸਫਲਤਾ ਹਾਸਿਲ ਹੋਈ। ਬੀਐਸਐਫ ਦੇ ਜਵਾਨ ਆਪਣੀ ਡਿਊਟੀ ਤੇ ਤੈਨਾਤ ਸੀ ਉਸ ਦੌਰਾਨ ਉਹਨਾਂ ਨੂੰ ਇੱਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਉਸੇ ਸਮੇਂ ਦੌਰਾਨ ਬਾਰਡਰ ਉੱਪਰ ਲੱਗੇ ਜੰਤਰ ਚੱਲ ਪਏ ਜਿਸ ਨਾਲ ਡਰੋਨ ਸਰਹੱਦ ਪਾਰ ਭਾਰਤੀ ਖੇਤਰ ਵਿੱਚ ਜਾ ਡਿੱਗਾ। ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਸਰਚ ਆਪਰੇਸ਼ਨ ਚਲਾਇਆ ਗਿਆ ਜਿਸ ਵਿੱਚ ਡਰੋਨ ਡੀਜੀਆਈ ਮੈਟਰਿਕ ਅਤੇ ਹੈਰੋਇਨ ਬਰਾਮਦ ਹੋਈ ਜਿਸ ਦਾ ਵਜ਼ਨ ਕਰਨ ਤੇ 502 ਗ੍ਰਾਮ ਪਾਈ ਗਈ। ਇਸ ਸਬੰਧੀ ਥਾਣਾ ਖੇਮਕਰਨ ਵਿੱਚ ਇੱਕ ਐਫ ਆਈਆਰ ਨੰਬਰ 22 -21 ਸੀ,ਐਨਡੀਪੀਐਸ ਐਕਟ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਸਲ ਦੋਸ਼ੀਆਂ ਦੀ ਭਾਲ ਵਿੱਚ ਜਾਂਚ ਚੱਲ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।