Home » ਮਾਝਾ » ਪਿੰਡ ਭੈਣੀ ਮਟੂਆਂ ਜਿਲਾ ਤਰਨ ਤਾਰਨ ਵਿਖੇ ਹੋਇਆ ਅੰਮ੍ਰਿਤ ਸੰਚਾਰ 20 ਪ੍ਰਾਣੀ ਬਣੇ ਗੁਰੂ ਵਾਲੇ ।

ਪਿੰਡ ਭੈਣੀ ਮਟੂਆਂ ਜਿਲਾ ਤਰਨ ਤਾਰਨ ਵਿਖੇ ਹੋਇਆ ਅੰਮ੍ਰਿਤ ਸੰਚਾਰ 20 ਪ੍ਰਾਣੀ ਬਣੇ ਗੁਰੂ ਵਾਲੇ ।

SHARE ARTICLE

229 Views

ਖਾਲੜਾ 29 ਫਰਵਰੀ (ਖਿੜਿਆ ਪੰਜਾਬ ) ਪਿੰਡ ਭੈਣੀ ਮੱਟੂਆਂ ਜਿਲਾ ਤਰਨ ਤਾਰਨ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਭਾਈ ਮਨਜੀਤ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ , ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਪਹੁੰਚ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹਜੂਰੀ ਦੇ ਵਿੱਚ ਖੰਡੇ ਬਾਟੇ ਪਾਹੁਲ ਦੀ ਤਿਆਰੀ ਕੀਤੀ ਗਈ । ਜਿਸ ਦੌਰਾਨ 20 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਦੇ ਜਹਾਜ ਚੜੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵੱਲੋਂ ਭੇਟਾ ਰਹਿਤ ਫਰੀ ਕਕਾਰ ਦਿੱਤੇ ਗਏ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਗੁਰਬਚਨ ਸਿੰਘ ਕਲਸੀਆਂ ਹੋਰਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕਾਰਜ ਵਿੱਚ ਮੁੱਖ ਪ੍ਰਬੰਧਕ ਬਾਬਾ ਗੁਰਦੇਵ ਸਿੰਘ , ਬਾਬਾ ਸ਼ਮਸ਼ੇਰ ਸਿੰਘ ਭੈਣੀ ਮੱਟੂਆਂ ਨੇ ਸੇਵਾਵਾਂ ਨਿਭਾਈਆਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੇ ਸਹਿਯੋਗ ਦਿੱਤਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।