Home » ਮਾਝਾ » ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀ ਮਾਰ ਕੇ ਹੱਤਿਆ

ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀ ਮਾਰ ਕੇ ਹੱਤਿਆ

SHARE ARTICLE

219 Views

ਚੋਹਲਾ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਅਣਪਛਾਤੇ ਵਿਅਕਤੀਆ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਗੋਇੰਦਵਾਲ ਸਾਹਿਬ ਨੂੰ ਜਾਂਦੇ ਸਮੇਂ ਹਮਲਾਵਰਾਂ ਨੇ ਗੇਟ ਨੇੜੇ ਖੜ੍ਹੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਚੋਹਲਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਡੇਟ ‘ਤੇ ਜਾ ਰਿਹਾ ਸੀ ਅਤੇ ਇਹ ਸਾਰੀ ਘਟਨਾ ਉਸ ਤੋਂ ਪਹਿਲਾਂ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।