Home » ਮਾਝਾ » ਜੇਈ ਸਤਨਾਮ ਸਿੰਘ ਖਾਲੜਾ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਖ਼ਸੀਅਤਾ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ

ਜੇਈ ਸਤਨਾਮ ਸਿੰਘ ਖਾਲੜਾ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਖ਼ਸੀਅਤਾ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ

SHARE ARTICLE

321 Views

ਜੇਈ ਸਤਨਾਮ ਸਿੰਘ ਖਾਲੜਾ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਖ਼ਸੀਅਤਾ ਵੱਲੋਂ ਸ਼ਰਧਾ ਦੇ ਫੁੱਲ ਭੇਟ 

ਬੀਤੇ ਕੁਝ ਦਿਨ ਪਹਿਲਾਂ ਜੇਈ ਸਤਨਾਮ ਸਿੰਘ ਖਾਲੜਾ ਜੀ ਸਵਰਗਵਾਸ ਹੋ ਗਏ ਹਨ ਉਹਨਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਲਕੀਰ ਸਾਹਿਬ ਤਰਨ ਤਰਨ ਵਿਖੇ ਹੋਈ l ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਖੁੱਲੇ ਪੰਡਾਲ ਵਿੱਚ ਅੰਤਿਮ ਅਰਦਾਸ ਸਮਾਗਮ ਹੋਇਆ , ਕੀਰਤਨੀ ਜਥੇ ਵੱਲੋਂ ਵੈਰਾਗਮਈ ਗੁਰਬਾਣੀ ਦਾ ਕੀਰਤਨ ਕੀਤਾ ਗਾਇਨ ਕੀਤਾ ਗਿਆ l ਇਸ ਅੰਤਿਮ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸ਼ੀਅਤਾਂ ਨੇ ਜੇਈ ਸਤਨਾਮ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ l ਇਸ ਮੌਕੇ ਮਾਸਟਰ ਵਜ਼ੀਰ ਸਿੰਘ ਜੀ ਨੇ ਉਨਾਂ ਦੀ ਜੀਵਨ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਈ ਸਤਨਾਮ ਸਿੰਘ ਇੱਕ ਅਜਿਹੇ ਵਿਅਕਤੀ ਸਨ ਜੋ ਆਪਣੇ ਸੰਸਾਰਿਕ ਕੰਮਾਂ ਦੇ ਨਾਲ ਨਾਲ ਨਿਸ਼ਕਾਮ ਸੇਵਾ ਭਾਵਨਾ ਨਾਲ ਵੀ ਸੇਵਾਵਾਂ ਨਿਭਾਉਂਦੇ ਰਹੇ ਹਨ। ਉਪਰੰਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਇਮਪਲਾਈਜ ਦੇ ਆਗੂ ਪੂਰਨ ਸਿੰਘ ਮਾੜੀ ਮੇਘਾ ਨੇ ਭਾਈ ਸਤਰਾਮ ਸਿੰਘ ਦਾ ਮਹਿਕਮੇ ਵਿੱਚ ਰਹਿ ਕੇ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੀ ਸੰਗਤਾਂ ਨਾਲ ਸਾਂਝ ਪਾਈ l ਉਪਰੰਤ ਭਾਈ ਸਤਨਾਮ ਸਿੰਘ ਦੇ ਭਰਾਤਾ ਮਾਸਟਰ ਨਿਰਮਾਣ ਸਿੰਘ ਜੀ ਨੇ ਅੰਤਿਮ ਅਰਦਾਸ ਸਮਾਗਮ ਵਿੱਚ ਦੂਰ ਨੇੜੇ ਤੋਂ ਪਹੁੰਚੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਉਹਨਾਂ ਕਿਹਾ ਕਿ ਤੁਹਾਡਾ ਇਹ ਇਕੱਠ ਸਾਬਤ ਕਰਦਾ ਹੈ ਕਿ ਭਾਈ ਸਤਨਾਮ ਸਿੰਘ ਨਾਲ ਤੁਹਾਡਾ ਕਿੰਨਾ ਪਿਆਰ ਸੀ l ਇਸ ਮੌਕੇ ਭਾਈ ਸਤਨਾਮ ਸਿੰਘ ਜੀ ਦੇ ਬੇਟੇ ਮਾਸਟਰ ਇੰਦੀਸ਼ਵਰ ਸਿੰਘ ਨੂੰ ਸੁਖਮਨੀ ਸੇਵਾ ਸੁਸਾਇਟੀ ਖਾਲੜਾ ਦੇ ਸੇਵਾਦਾਰ ਮਾਸਟਰ ਵਜ਼ੀਰ ਸਿੰਘ ,ਭਾਈ ਬਲਰਾਜ ਸਿੰਘ,ਭਾਈ ਬੇਅੰਤ ਸਿੰਘ ਅਤੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਦੇ ਪ੍ਰਧਾਨ ਜਸਵੰਤ ਸਿੰਘ ਜੋਧਪੁਰੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ l ਇਸ ਮੌਕੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਡਾ ਗੁਰਵਿੰਦਰ ਸਿੰਘ,ਡਾ ਨਰਿੰਦਰ ਸਿੰਘ,ਪਾਵਨਪ੍ਰੀਤ ਸਿੰਘ ਯੂ ਐਸ ਏ,ਮਾਨਵਦੀਪ ਸਿੰਘ ,ਅਵਤਾਰ ਸਿੰਘ,ਸਰਬਜੀਤ ਸਿੰਘ ਖਾਲੜਾ,ਆਰ ਏ ਅਮਰਪ੍ਰੀਤ ਸਿੰਘ,ਜੇਈ ਕੁਲਦੀਪ ਸਿੰਘ ,ਜੇਈ ਵਰਿੰਦਰ ਸਿੰਘ ਚੀਮਾ,ਪਰਦੀਪ ਕੁਮਾਰ ਖਾਲੜਾ,ਬਲਵਿੰਦਰ ਸਿੰਘ, ਭੁਪਿੰਦਰ ਪਾਲ ,ਜਰਨੈਲ ਸਿੰਘ,ਪ੍ਰਭਸ਼ਰਨ ਸਿੰਘ,ਬਲਜੀਤ ਸਿੰਘ ਕਾਜੀਕੋਟ , ਮਾਸਟਰ ਪਰਦੀਪ ਕੁਮਾਰ ,ਕਰਨ ਪੱਟੀ,ਪੱਤਰਕਾਰ ਸਤਨਾਮ ਸਿੰਘ ਜੰਡ ਖਾਲੜਾ ,ਪੱਤਰਕਾਰ ਜਗਤਾਰ ਸਿੰਘ ਖਾਲੜਾ ,ਪੱਤਰਕਾਰ ਗੁਰਪ੍ਰੀਤ ਸਿੰਘ ਖਾਲੜਾ,ਮਾਸਟਰ ਰਾਕੇਸ਼ ਕੁਮਾਰ ਆਦਿ ਸ਼ਖਸ਼ੀਅਤਾ ਪੁੱਜੀਆਂ l

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ