ਖੇਮ ਕਰਨ ਦੇ ਪਿੰਡ ਸਕੱਤਰਾਂ ਵਿਚੋਂ 505 ਹੈਰੋਇਨ ਬਰਾਮਦ
ਜਿਲਾ ਤਰਨ ਤਾਰਨ ਦੇ ਹਲਕਾ ਖੇਮਕਰਨ ਵਿੱਚ ਬੀਐਸਐਫ ਨੂੰ ਇੱਕ ਸਫਲਤਾ ਹਾਸਿਲ ਹੋਈ ਜਿਸ ਦੌਰਾਨ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਪਰੇਸ਼ਨ ਨਾਲ ਪਿੰਡ ਸਕੱਤਰਾਂ ਦੇ ਖੇਤਾਂ ਵਿੱਚੋਂ ਹੈਰੋਇਨ ਬਰਾਮਦ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਬੀਐਸਐਫ ਅਤੇ ਪੰਜਾਬ ਪੁਲਿਸ ਲਗਾਤਾਰ ਅਸਫਲ ਕਰਦੀਆ ਆ ਰਹੀ ਹੈ ਇੱਥੇ ਲੜੀ ਤਹਿਤ ਅੱਜ ਸਵੇਰੇ ਇੱਕ ਵੱਡੀ ਸਫਲਤਾ ਹਾਸਿਲ ਹੋਈ।ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਸਰਚ ਆਪਰੇਸ਼ਨ ਚਲਾਇਆ ਹੈਰੋਇਨ ਬਰਾਮਦ ਹੋਈ। ਇਸ ਤੋਂ ਪਹਿਲਾਂ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਜਿਸ ਦੋਰਾਨ ਸਾਂਝੇ ਅਪਰੇਸ਼ਨ ਵਿਚ ਪਿੰਡ ਕਾਲੀਆਂ ਸਕੱਤਰਾਂ ਦੇ ਖੇਤਾਂ ਵਿੱਚੋਂ ਇੱਕ ਪੈਕਿੰਗ ਕੀਤੀ ਹੈਰੋਇਨ ਬਰਾਮਦ ਕੀਤੀ ਗਈ ਜਿਸ ਦਾ ਵਜ਼ਨ ਕਰਨ ਤੇ 505 ਗ੍ਰਾਮ ਹੋਇਆ। ਇਸ ਨੂੰ ਕਬਜ਼ੇ ਵਿੱਚ ਲੈਕੇ ਇਸ ਸਬੰਧੀ ਥਾਣਾ ਵਲਟੋਹਾ ਵਿੱਚ ਇੱਕ ਐਫਆਈਆਰ ਨੰਬਰ15 -ਐਨਡੀਪੀਐਸ ਐਕਟ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਸਲ ਦੋਸ਼ੀਆਂ ਦੀ ਭਾਲ ਵਿੱਚ ਜਾਂਚ ਚੱਲ ਰਹੀ ਹੈ ਇਹ ਹੈਰੋਇਨ ਡਰੋਨ ਦੇ ਰਾਹੀ ਮਗਵਾਈ ਗਈ ਹੋਵੇਗੀ ਕਿਉਂ ਕਿ ਇਸ ਪੈਕਿੰਗ ਉਪਰ ਕੁੰਡੀ ਲੰਗੀ ਹੋਈ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









