Home » ਭਾਰਤ » ਚੰਡੀਗੜ੍ਹ » ਕਰੋਨਾ ਯੋਧਾ ਐੱਸ.ਆਈ. ਦਲਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋ ਚੰਡੀਗੜ੍ਹ ਵਿਖੇ ਬੁਲਾ ਕੇ ਹੈਲਥ ਮਨਿਸਟਰ ਬਲਵੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ

ਕਰੋਨਾ ਯੋਧਾ ਐੱਸ.ਆਈ. ਦਲਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋ ਚੰਡੀਗੜ੍ਹ ਵਿਖੇ ਬੁਲਾ ਕੇ ਹੈਲਥ ਮਨਿਸਟਰ ਬਲਵੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ

SHARE ARTICLE

142 Views

ਕਰੋਨਾ ਯੋਧਾ ਐੱਸ.ਆਈ. ਦਲਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋ ਚੰਡੀਗੜ੍ਹ ਵਿਖੇ ਬੁਲਾ ਕੇ ਹੈਲਥ ਮਨਿਸਟਰ ਸ੍ਰੀ ਬਲਬੀਰ ਸਿੰਘ ਜੀ ਨੇ ਸਨਮਾਨਿਤ ਕੀਤਾ ਅਤੇ ਉਹਨਾਂ ਦੀਆ ਪਿਛਲੇ ਕੀਤੇ ਹੋਏ ਚੰਗੇ ਕਾਰਜ ਅਤੇ ਜਿਸ ਤਰਾ ਕੇ ਉਹ ਟ੍ਰੈਫਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਇੰਚਾਰਜ ਹਨ ਅਤੇ ਉਹਨਾਂ ਵੱਲੋ ਰੋਜਾਨਾ ਜੋ ਖਾਸ ਕਰਕੇ ਲੋਕਾ ਨੂੰ ਅਵੇਅਰਨੈੱਸ ਸੈਮੀਨਾਰ ਲਗਾਉਣ ਵਿਚ ਅਤੇ ਮਹਿਕਮੇ ਵੱਲੋ ਵਧੀਆ ਕਾਰਗੁਜਾਰੀ ਵਾਸਤੇ ਪੰਜਾਬ ਸਰਕਾਰ ਨੇ ਉਹਨਾਂ ਨੂੰ ਸਪੈਸ਼ਲ ਸੱਦਾ ਦਿੱਤਾ ਅਤੇ ਉਹਨਾਂ ਨੂੰ ਚੰਡੀਗੜ ਹਿਆਤ ਹੋਟਲ ਵਿਖੇ ਸਨਮਾਨਿਤ ਕੀਤਾ ਗਿਆ। ਯਾਦ ਰਹੇ ਕੇ ਦਲਜੀਤ ਸਿੰਘ ਉਹ ਕਰੋਨਾ ਯੋਧਾ ਹੈ ਜੋ ਕੇ ਕੋਰੋਨਾ ਕਾਲ ਵਿਚ ਆਮ ਲੋਕਾ ਦੇ ਘਰਾਂ ਵਿਚ ਰਾਸ਼ਨ ਪਹੁੰਚਾਇਆ ਗਿਆ ਅਤੇ ਲੋੜਵੰਦ ਵਿਅਕਤੀਆ ਦਾ ਇਲਾਜ ਕਰਵਾਇਆ, ਆਪ੍ਰੇਸ਼ਨ ਕਰਵਾਏ , ਧੀਆਂ ਦਾ ਵਿਆਹ ਕਰਵਾਇਆ ਅਤੇ ਬੱਚਿਆ ਦੀ ਪੜ੍ਹਾਈ ਲਿਖਾਈ ਵਿਚ ਅਹਿਮ ਯੋਗਤਾ ਨਿਭਾਈ ਇਹ ਉਹ ਦਲਜੀਤ ਸਿੰਘ ਸਬ ਇੰਸਪੈਕਟਰ ਜਿਨ੍ਹਾਂ ਨੂੰ ਕੇ ਲੋਕ ਕਾਪੀ ਪੈਨ ਵਾਲੇ ਅੰਕਲ ਦੇ ਨਾਮ ਨਾਲ ਜਾਣਦੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ