Home » ਮਾਝਾ » ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ

SHARE ARTICLE

80 Views

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਵੱਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ

ਸਭਰਾਂ 16 ਮਾਰਚ ( ਹੈਪੀ ਸਭਰਾਂ) ਜ਼ਿਲਾ ਤਰਨ ਤਾਰਨ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਗੁਰੂ ਅੰਗਦ ਦੇਵ ਖਾਲਸਾ ਕਾਲਜ ਖਡੂਰ ਸਾਹਿਬ ਵਿਖੇ ਕਰਵਾਏ ਗਏ ਦੋ ਰੋਜਾ ਜ਼ਿਲਾ ਪੱਧਰੀ ਓਪਨ ਯੁਵਕ ਮੇਲੇ ਵਿੱਚ ਹਿੱਸਾ ਲੈ ਕੇ ਪੁਜੀਸ਼ਨਾਂ ਹਾਸਿਲ ਕੀਤੀਆਂ ਗਈਆਂ। ਕਾਲਜ ਦੇ ਪ੍ਰਿੰਸੀਪਲ ਕਿਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਵਿਦਿਆਰਥੀਆਂ ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਨੇ ਕਵੀਸ਼ਰੀ ਵਿੱਚੋਂ ਪਹਿਲਾ ਸਥਾਨ ਅਤੇ ਵਾਰ ਗਾਇਨ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸਪ੍ਰੀਤ ਕੌਰ ਨੇ ਮੋਨੋ ਐਕਟਿੰਗ ਵਿੱਚੋਂ ਦੂਸਰਾ ਰਖਵੰਤ ਕੌਰ ਨੇ ਬੇਕਾਰ ਵਸਤੂਆਂ ਦੇ ਉਪਯੋਗ ਵਿੱਚੋਂ ਤੀਜਾ ਗੁਰਦਿੱਤਾ ਸਿੰਘ ਨੇ ਭਾਸ਼ਣ ਮੁਕਾਬਲੇ ਵਿੱਚੋਂ ਦੂਜਾ ਅਤੇ ਹਰਮਨਪ੍ਰੀਤ ਕੌਰ ਨੇ ਫੁਲਕਾਰੀ ਕਲਾ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਯੁਵਕ ਸੇਵਾਵਾਂ ਵਿਭਾਗ ਪੰਜਾਬ ਚਲ ਰਹੇ ਰੈਡ ਰਿਬਨ ਕਲੱਬਾਂ ਵਿੱਚੋਂ ਜ਼ਿਲ੍ਹਾ ਤਰਨ ਤਾਰਨ ਦਾ ਬੈਸਟ ਪ੍ਰੋਗਰਾਮ ਅਫਸਰ ਅਵਾਰਡ ਮੋਹਾਲੀ ਵਿਖੇ ਹੋਏ ਰਾਜਪੱਦਰੀ ਸਮਰੋਹ ਵਿੱਚ ਜਸਦੇਵ ਸਿੰਘ ਅਤੇ ਬੈਸਟ ਪੀਆਰ ਐਜੂਕੇਟਰ ਅਵਾਰਡ ਡਿੰਪਲਬੀਰ ਸਿੰਘ ਅਤੇ ਅਮਨਦੀਪ ਸਿੰਘ ਨੂੰ ਦਿੱਤਾ ਗਿਆ ।ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਸਟਾਫ ਦੇ ਸਹਿਯੋਗ ਅਗਵਾਈ ਸਦਕਾ ਹੀ ਇਹ ਸਫਲਤਾ ਮਿਲੀ ਹੈ ਉਹਨਾਂ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਹੋਇਆਂ ਹੋਰ ਵੀ ਸਫਲਤਾਵਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ