ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਦਰਬਾਰ ਕੋਲਣ ਵਿਖੇ ਘੱਲੂਘਾਰੇ ਦੀ 40ਵੀਂ ਵਰੇਗੰਡ ਤੇ ਜਾਰੀ ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ । ਜਰਮਨੀ 19 ਮਾਰਚ (ਸੰਦੀਪ ਸਿੰਘ ਖਾਲੜਾ) ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ(ਜਰਮਨ ) ਵਿੱਚ ਸਿੱਖ ਕੌਮ ਦੀ ਨਿਆਰੀ ਹੋਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਾਨਕਸ਼ਾਹੀ ਸੰਮਤ 556 ਦੀ ਆਮਦ ਤੇ ਐਤਵਾਰ ਦੇ ਹਫਤਾਵਰੀ ਦੀਵਾਨ ਸਜਾਏ ਗਏ । ਇਸ ਵਕਤ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦੇ ਜਾਪ ਹੋਇ , ਉਪਰੰਤ ਗੁਰਦੁਆਰਾ ਸਾਹਿਬ ਦੇ ਰਾਗੀ ਅਤੇ ਕਥਾਵਾਚਕ ਸਿੰਘ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤ ਦੀਆਂ ਵਿਚਾਰਾਂ ਦੇ ਨਾਲ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਦੌਰਾਨ ਜੂਨ 1984 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ ਹੋਰ ਗੁਰਦੁਆਰਿਆਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40ਵੀ ਵਰ੍ਹੇਗੰਢ ਤੇ ਸਿੱਖ ਕੌਮ ਦੇ ਸੈਵਮਾਣ ਅਣਖ , ਗੈਰਤ ਤੇ ਸਰਬੱਤ ਦੇ ਭਲੇ ਵਾਲੇ ਅਜਾਦ ਸਿੱਖ ਰਾਜ ਲਈ ਸ਼ਹਾਦਤ ਦਾ ਜਾਮ ਪੀ ਗਏ ਸਮੂਹ ਸ਼ਹੀਦਾਂ ਨੂੰ ਸਮਰਪਿਤ ਮੂਲ ਨਾਨਕਸ਼ਾਹੀ ਕੈਲੰਡਰ ਨਾਨਕਸ਼ਾਹੀ ਸੰਮਤ 556 (2025-26) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ ਕੀਤਾ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।