ਤਰਨਤਾਰਨ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਜਵਾਨ ਪੁੱਤ ਦਾ ਕਰ’ਤਾ ਕ.ਤ.ਲ
ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਰਸਤੇ ਵਿੱਚ ਤੁਰੇ ਜਾਂਦੇ ਨੌਜਵਾਨ ਨੂੰ ਆਪਣੇ ਘਰ ਖਿੱਚ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਇਸ ਦੌਰਾਨ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ, ਜਿਸ ਦਾ ਕੀ ਉਹਨਾਂ ਦੇ ਗਵਾਂਢ ਵਿੱਚ ਰਹਿੰਦੇ ਗੁਰਦਾਸ ਸਿੰਘ ਨਾਲ ਪੁਰਾਣੀ ਰੰਜਿਸ਼ ਸੀ। ਇਸ ਕਾਰਨ ਗੁਰਦਾਸ ਅਤੇ ਗੁਰਦਿਆਲ ਸਿੰਘ ਦਾ ਕੁਝ ਮਹੀਨੇ ਪਹਿਲਾਂ ਝਗੜਾ ਹੋਇਆ ਸੀ, ਜਿਸ ਦਾ ਪਿੰਡ ਦੇ ਹੀ ਮੋਤਬਾਰਾ ਵੱਲੋਂ ਰਾਜੀਨਾਮਾ ਕਰਵਾ ਦਿੱਤਾ ਗਿਆ ਸੀ ਪਰ ਗੁਰਦਾਸ ਸਿੰਘ ਗੁਰਦਿਆਲ ਸਿੰਘ ਨੂੰ ਹਰ ਰੋਜ਼ ਇੱਕ ਦੂਜੇ ਨੂੰ ਵੇਖਣ ਦੇ ਸਨੇਹੇ ਭੇਜਦਾ ਸੀ।
ਗੁਰਦਿਆਲ ਸਿੰਘ ਆਪਣੇ ਸਾਥੀਆਂ ਸਮੇਤ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰਨ ਲੱਗ ਪਿਆ ਅਤੇ ਇਸ ਦੌਰਾਨ ਹੋਏ ਝਗੜੇ ਵਿੱਚ ਗੁਰਦਿਆਲ ਸਿੰਘ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਦੀ ਸੱਟ ਲੱਗ ਗਈ, ਜਿਸ ਕਾਰਨ ਗੁਰਦਿਆਲ ਸਿੰਘ ਦੀ ਮੌਤ ਹੋ ਗਈ।
ਉਧਰ ਮੌਕੇ ‘ਤੇ ਪਹੁੰਚੇ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਪਰਿਵਾਰ ਦੇ ਮੈਂਬਰ ਬਿਆਨ ਦੇਣਗੇ ਉਸ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।