Home » ਮਾਝਾ » ਕਾਗਰਸ ਪਾਰਟੀ ਦੇ SC ਕਮਿਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਪਿੰਡ ਵਲਟੋਹਾ ਵਿਖੇ ਪੀੜਤ ਮਹਿਲਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ

ਕਾਗਰਸ ਪਾਰਟੀ ਦੇ SC ਕਮਿਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਪਿੰਡ ਵਲਟੋਹਾ ਵਿਖੇ ਪੀੜਤ ਮਹਿਲਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ

SHARE ARTICLE

216 Views

ਕਾਗਰਸ ਪਾਰਟੀ ਦੇ SC ਕਮਿਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਪਿੰਡ ਵਲਟੋਹਾ ਵਿਖੇ ਪੀੜਤ ਮਹਿਲਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ

 

ਪਿੰਡ ਵਲਟੋਹਾ ਵਿਖੇ ਪਿਛਲੇ ਦਿਨੀਂ ਐੱਸਸੀ ਭਾਈਚਾਰੇ ਦੀ ਇਕ ਮਹਿਲਾ ਨੂੰ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਨਿਰਵਸਤਰ ਕਰਕੇ ਬੇਇੱਜ਼ਤ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

ਉਸ ਤੋਂ ਬਾਅਦ ਇਸ ਘਟਨਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਪੂਰੇ ਪੰਜਾਬ ਅਤੇ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ, ਇਸ ਘਟਨਾਂ ਤੋਂ ਬਾਅਦ ਹਰ ਕੋਈ ਪੀੜਤ ਮਹਿਲਾ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ। ਅੱਜ ਕਾਗਰਸ ਪਾਰਟੀ ਦੇ SC ਕਮਿਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਪਿੰਡ ਵਲਟੋਹਾ ਵਿਖੇ ਪੀੜਤ ਮਹਿਲਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਤੇ ਇਸ ਘਿਨਾਉਣੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਵੈਦ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ ਤੇ ਪੀੜਤ ਮਹਿਲਾ ਨੂੰ ਇੰਨਸਾਫ ਦਿਵਾਉਣ ਦਾ ਭਰੋਸਾ ਦਿੱਤਾ । ਇਸ ਮੌਕੇ ਕਾਂਗਰਸ ਦੇ ਦਵਿੰਦਰ ਸਿੰਘ ਬਲਾਕ ਪ੍ਰਧਾਨ, ਹਰਪਾਲ ਸਿੰਘ, ਸ਼ੇਰ ਸਿੰਘ ਮੋਦਾ, ਜੱਜਬੀਰ ਸਿੰਘ ਸਰਪੰਚ ਆਦਿ ਲੀਡਰ ਹਾਜ਼ਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ