ਲੁਧਿਆਣਾ (6 ਮਈ) ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਵੱਲੋਂ ਜਿੱਥੇ ਪੰਜਾਬ ਦੇ ਵਿੱਚ ਗੁਰਮਤਿ ਪ੍ਰਚਾਰ ਕੇਂਦਰਾਂ ਦੇ ਰਾਹੀਂ ਬੱਚਿਆਂ ਦੀਆਂ ਪਿੰਡੋਂ ਪਿੰਡੀ ਕਲਾਸਾਂ ਲਗਾ ਕੇ ਉਹਨਾਂ ਨੂੰ ਗੁਰਮਤਿ ਗਿਆਨ , ਗੁਰਬਾਣੀ ਅਤੇ ਇਤਿਹਾਸ ਦੀ ਸੋਝੀ ਦਿੱਤੀ ਜਾ ਰਹੀ ਹੈ ਇਸਦੇ ਨਾਲ ਹੀ ਗਰਮੀਆਂ ਦੇ ਦਿਨਾਂ ਦੇ ਵਿੱਚ ਵਿਸ਼ੇਸ਼ ਤੌਰ ਤੇ ਗੁਰਮਤਿ ਟ੍ਰੇਨਿੰਗ ਕੈਂਪਾਂ ਦੇ ਰਾਹੀਂ ਬੱਚਿਆਂ ਅਤੇ ਨੋਜਵਾਨਾਂ ਨੂੰ ਵਿਰਸੇ ਦੇ ਨਾਲ ਜੋੜਿਆ ਜਾਂਦਾ ਹੈ ਇਸੇ ਤਹਿਤ ਹੀ ਪੰਜਾਬ ਤੋਂ ਬਾਹਰ ਜਿੰਨਾ ਥਾਵਾਂ ਤੇ ਸਿੱਖ ਵਸੋ ਹੈ ਉਹਨਾਂ ਥਾਵਾਂ ਤੇ ਵੀ ਗੁਰਮਤਿ ਦੇ ਗਿਆਨ ਦੀ ਸੋਝੀ ਪਹੁੰਚਾਈ ਜਾਂਦੀ ਹੈ ਮਧ ਪ੍ਰਦੇਸ਼ ਦੇ ਵਿੱਚ ਵਸ ਰਹੇ ਸਿਕਲੀਗਰ ਵਣਜਾਰੇ ਸਿੱਖਾਂ ਤੱਕ ਵੀ ਪਹੁੰਚ ਕਰਕੇ ਉਹਨਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਜਾਂਦਾ ਹੈ ਇਹਨਾਂ ਦਿਨਾਂ ਦੇ ਵਿੱਚ ਕਾਲਜ ਵੱਲੋਂ ਗਿਆਨੀ ਰੋਹਿਤ ਸਿੰਘ ਵਿਸ਼ੇਸ਼ ਤੌਰ ਤੇ ਉੱਥੇ ਪਹੁੰਚੇ ਹੋਏ ਹਨ ਜਿਨਾਂ ਦੇ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਨੂੰ ਗੁਰਮਤਿ ਦੀਆਂ ਕਲਾਸਾਂ ਲਗਾ ਕੇ ਗੁਰਬਾਣੀ ਇਤਿਹਾਸ ਸਿੱਖ ਰਹਿਤ ਮਰਿਆਦਾ ਆਪਣੇ ਗੌਰਵਮਈ ਵਿਰਸੇ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਉਧਰ ਪੰਜਾਬ ਦੇ ਵਿੱਚ ਵੀ ਵੱਖ ਵੱਖ ਟੀਮਾਂ ਬਣਾ ਕੇ ਗੁਰਮਤਿ ਕੈਂਪਾਂ ਦੀ ਲੜੀ ਆਰੰਭ ਕਰ ਦਿੱਤੀ ਗਈ ਹੈ ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗਿਆਨੀ ਗੁਰਬਚਨ ਸਿੰਘ ਜੀ ਪੰਨਵਾਂ ਹੋਰਾਂ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੇ ਰਾਹੀਂ ਹਰੇਕ ਸਿੱਖ ਬੱਚਿਆ ਨੌਜਵਾਨਾਂ ਨੂੰ ਆਪਣੇ ਗੌਰਵਮਈ ਵਿਰਸੇ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਂਦਾ ਹੈ ਤਾਂ ਕਿ ਸਾਡੀ ਨੌਜਵਾਨ ਅਤੇ ਆਉਣ ਵਾਲੀ ਪੀੜੀ ਨਸ਼ਿਆਂ ਸਮਾਜਿਕ ਬੁਰਿਆਈਆਂ ਤੋਂ ਬਚ ਕੇ ਸਮਾਜ ਨੂੰ ਨਰੋਈ ਅਤੇ ਨਿਆਰੀ ਸੇਧ ਦੇ ਸਕੇ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।