Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।
ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗਾਂ ਲਈ ਆਸ਼ੀਰਵਾਦ ਸਕੀਮ ਤਹਿਤ ਸਾਲ 2023-24 ਲਈ 15.17 ਕਰੋੜ ਰੁਪਏ ਦੀ ਰਾਸ਼ੀ ਰਿਲੀਜ਼ ਕੀਤੀ ਗਈ ਹੈ ਜੋ 2975 ਲਾਭਪਾਤਰੀਆਂ ਨੂੰ ਕਵਰ ਕਰਦੀ ਹੈ। pic.twitter.com/S9qwPxMn9w
— Government of Punjab (@PunjabGovtIndia) December 22, 2023
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਮਾਰਚ 2023 ਦੇ 2975 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।