ਦਸਤਾਰ ਧਾਰੀ ਹੋ ਕੇ ਵੱਡੀਆਂ ਮੰਜ਼ਲਾਂ ਨੂੰ ਛੂੰਹਣ ਨਾਲ ਸਿੱਖ ਕੌਮ ਦਾ ਹੁੰਦਾ ਹੈ ਨਾਮ ਉੱਚਾ :ਦਸਤੂਰ -ਇ-ਦਸਤਾਰ ਦਸਤਾਰ ਲਹਿਰ
ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਏ ਧਾਰਮਿਕ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ
ਪੱਟੀ (9 ਮਈ)
ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਬਾਬਾ ਬੀਰ ਸਿੰਘ ਜੀ ਸ਼ਹੀਦ ਨੌਰੰਗਾਬਾਦ ਵਾਲਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਦਸਤਾਰ ਲਹਿਰ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਪ੍ਰਚਾਰਕ ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਬੀਰ ਸਿੰਘ ਸ਼ਹੀਦ ਪਿੰਡ ਮਰਹਾਣਾ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੰਤ ਸਿੰਘ ਸੁੱਖਾ ਸਿੰਘ ਸਕੂਲ ਬੂਹ , ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਸਕੂਲ ਰਾਣੀਵਲਾਹ, ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੈਂਡਰੀ ਸਕੂਲ ਮਰਹਾਣਾ, ਬਾਬਾ ਈਸ਼ਰ ਸਿੰਘ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਮਰਹਾਣਾ, ਗੁਰੂ ਗੋਬਿੰਦ ਸਿੰਘ ਖਾਲਸਾ ਸਕੂਲ ਸਰਹਾਲੀ, ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ , ਅਕਾਲ ਅਕੈਡਮੀ ਦਦੇਹਰ ਸਾਹਿਬ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੇ 450 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਭਾਗ ਲਿਆ। ਇਸ ਮੁਕਾਬਲੇ ਨੂੰ ਅੱਠ ਭਾਗਾਂ ਵਿੱਚ ਕਰਵਾਇਆ ਗਿਆ ਹਰੇਕ ਭਾਗ ਵਿੱਚ ਪਹਿਲੇ ਦੂਸਰੇ ਤੀਸਰੇ ਸਥਾਨ ਤੇ ਆਉਣ ਵਾਲਿਆਂ ਜੇਤੂ ਬੱਚਿਆਂ ਨੂੰ ਸ਼ਹੀਦਾਂ ਬਾਬਾ ਰਤਨ ਦੇਵ ਸੁਸਾਇਟੀ ਵੱਲੋਂ ਦਸਤਾਰਾਂ ਅਤੇ ਸਮਾਜ ਸੇਵੀ ਸੁੱਚਾ ਸਿੰਘ ਵੱਲੋਂ ਪੈਨ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਹਰੇਕ ਭਾਗ ਲੈਣ ਵਾਲੇ ਬੱਚੇ ਨੂੰ ਮੈਡਲ ਦੇ ਕੇ ਹੌਸਲਾ ਅਫਜਾਈ ਕੀਤੀ ਗਈ ਸੋਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਮੁੱਖ ਸੇਵਾਦਾਰ ਭਾਈ ਹਰਜੀਤ ਸਿੰਘ ਆਸਟਰੇਲੀਆ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ ,ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ, ਜੋਨਲ ਇੰਚਾਰਜ ਭਿਖੀਵਿੰਡ ਗੁਰਜੰਟ ਸਿੰਘ ਜਗਦੀਸ਼ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਦੇ ਦੱਸੇ ਜੀਵਨ ਅਨੁਸਾਰ ਜੀਵਨ ਜੋ ਕੇ ਹੀ ਮੰਜ਼ਿਲ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਕੁਝ ਪਾਉਣ ਲਈ ਕੁਝ ਛੱਡਣਾ ਪੈਂਦਾ ਹੈ। ਭਾਈ ਲਹਿਣਾ ਜੀ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਆਪਣਾ ਜੀਵਨ ਪੂਰਨ ਤੌਰ ਤੇ ਸਮਰਪਿਤ ਕਰਦਿਆਂ ਹੋਇਆਂ ਬਾਕੀ ਤਮਾਮ ਪਾਸਿਆਂ ਤੋਂ ਆਪਣਾ ਧਿਆਨ ਹਟਾ ਕੇ ਕੇਵਲ ਤੇ ਕੇਵਲ ਗੁਰਬਾਣੀ ਗੁਰੂ ਉਪਦੇਸ਼ ਵਲ ਲਗਾਇਆ ਤੇ ਉਸ ਨੂੰ ਆਪਣੇ ਜੀਵਨ ਵਿੱਚ ਕਮਾਇਆ ਇਸੇ ਉਪਦੇਸ਼ ਨੂੰ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਨੇ ਅੰਤਿਮ ਸਮੇਂ ਤੱਕ ਨਿਭਾਉਂਦਿਆਂ ਹੋਇਆਂ ਖਾਲਸਾ ਰਾਜ ਦਾ ਝੰਡਾ ਬੁਲੰਦ ਕਰਦਿਆਂ ਹੋਇਆਂ ਸ਼ਹਾਦਤ ਦਾ ਜਾਮ ਪੀਤਾ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਰਦਾਰ ਸੁਖਵਰਸ ਸਿੰਘ ਪੰਨੂ ਨੇ ਬੱਚਿਆਂ ਨੂੰ ਸਾਬਤ ਸੂਰਤ ਹੋ ਕੇ ਵੱਡੇ ਵੱਡੇ ਅਹੁਦਿਆਂ ਦੀ ਪ੍ਰਾਪਤੀ ਲਈ ਕੀਤੇ ਜਾਣ ਵਾਲੇ ਯਤਨਾਂ ਦੀ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਅਹੁਦਿਆਂ ਤੇ ਸਾਬਤ ਸੂਰਤ ਬੱਚੇ ਬੱਚੀਆਂ ਦਾ ਪਹੁੰਚਣ ਦੇ ਵਿੱਚ ਰੁਝਾਨ ਘੱਟ ਹੈ ਜਦ ਕਿ ਪਰਦੇਸੀਆਂ ਦਾ ਵੱਧ ਹੈ। ਅਸੀਂ ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਆਪਣੇ ਸੱਭਿਆਚਾਰ ਵਿਰਾਸਤ ਤੇ ਨਸਲ ਦਾ ਖਾਤਮਾ ਕਰਨ ਵਿੱਚ ਭੂਮਿਕਾ ਨਿਭਾ ਰਹੇ ਹਾਂ ਉਥੇ ਆਉਣ ਵਾਲੇ ਸਮੇਂ ਅੰਦਰ ਪੰਜਾਬ ਅੰਦਰ ਪਰਦੇਸੀਆਂ ਵੱਲੋਂ ਵੱਡੇ ਵੱਡੇ ਅਹੁਦਿਆਂ ਦੀ ਕੀਤੀ ਜਾ ਰਹੀ ਪ੍ਰਾਪਤੀ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਸਿੱਖ ਪ੍ਰਚਾਰਕ ਭਾਈ ਤਸਵੀਰ ਸਿੰਘ ਮਰਹਾਣਾ ਭਾਈ ਜੋਗਾ ਸਿੰਘ ਨੇ ਬੱਚਿਆਂ ਨੂੰ ਉਹਨਾਂ ਦਸਤਾਰਧਾਰੀ ਸਿੱਖਾਂ ਦੀ ਦਾਸਤਾਨ ਤੋਂ ਜਾਣ ਕਰਵਾਇਆ ਜਿਨਾਂ ਨੇ ਸਾਫ ਸੂਰਤ ਰਹਿ ਕੇ ਵੱਡੀਆਂ ਵੱਡੀਆਂ ਮੰਜਲਾਂ ਦੀ ਪ੍ਰਾਪਤੀ ਕੀਤੀ। ਗੁਰਬਾਣੀ ਕੰਠ ਮੁਕਾਬਲੇ ਵਿੱਚ ਜਜਮੈਂਟ ਦੀ ਭੂਮਿਕਾ ਸਿੱਖ ਮਿਸ਼ਨਰੀ ਕਾਲਜ ਦੇ ਮਾਸਟਰ ਸੁਖਵਿੰਦਰ ਸਿੰਘ ਤੁੜ, ਭਾਈ ਭਗਵਾਨ ਸਿੰਘ ਭਿੱਖੀਵਿੰਡ,ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਪ੍ਰਚਾਰਕ ਭਾਈ ਗੁਰਬਾਜ਼ ਸਿੰਘ ਜੌਣੇਕੇ, ਖੁਸ਼ਦੀਪ ਸਿੰਘ ਅਤੇ ਮਲਿਆਗਰ ਸਿੰਘ ਸਰਹਾਲੀ ਵੱਲੋਂ ਬਖੂਬੀ ਨਿਭਾਈ ਗਈ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ, ਨੌਜਵਾਨ, ਨਗਰ ਨਿਵਾਸੀ, ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ,ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆ ਕਲਾਂ ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ ਦਸਤਾਰ ਕੋਚ ਆਕਾਸ਼ਦੀਪ ਸਿੰਘ ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ, ਅਜੀਤ ਅਖਬਾਰ ਦੇ ਪੱਤਰਕਾਰ ਸ੍ਰੀ ਸੰਜੀਵ ਕੁੰਦਰਾ ਹਰੀ ਕੇ ਅਤੇ ਰਣਜੀਤ ਸਿੰਘ ਜੌੜਾ ਦੈਨਿਕ ਭਾਸਕਰ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।