ਲੋਕ ਸਭਾ ਉਮੀਦਵਾਰ ਲਾਲਜੀਤ ਭੁੱਲਰ ਦੀ ਚੋਣ ਮੁਹਿੰਮ ਦੋਰਾਨ ਐਮ ਐਲ ਏ ਸਰਵਨ ਸਿੰਘ ਧੁੰਨ ਪਿੰਡ ਡੱਲ ਜਸਕਰਨ ਸਿੰਘ ਦੇ ਗ੍ਰਹਿ ਵਿਖੇ ਪੁੱਜੇ
ਖਾਲੜਾ 17 ਮਈ (ਗੁਰਪ੍ਰੀਤ ਸਿੰਘ ਸੈਡੀ) ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐਮ ਐਲ ਏ ਸਰਵਨ ਸਿੰਘ ਧੁੰਨ ਪਿੰਡ ਡੱਲ ਵਿਖੇ ਸ. ਜਸਕਰਨ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚੇ ਜਿੱਥੇ ਉਹਨਾਂ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਐਮ ਐਲ ਏ ਸਰਵਨ ਸਿੰਘ ਵੱਲੋਂ ਵੰਡੀ ਗਿਣਤੀ ਇਕੱਠੇ ਹੋਏ ਲੋਕਾਂ ਨਾਲ “ਜਨ ਸੰਵਾਦ” ਮੁਹਿੰਮ ਤਹਿਤ ਮੁਲਾਕਾਤ ਕੀਤੀ।
ਇਸ ਮੌਕੇ ਉਹਨਾਂ ਨੂੰ ਪੰਜਾਬ ਵਿੱਚ ਮਜੂਦਾ ਭਗਵੰਤ ਸਿੰਘ ਮਾਨ ਸਰਕਾਰ ਦੀ ਅਗਵਾਈ ਹੇਠ ਪਿਛਲੇ ਦੋ ਸਾਲਾਂ ਵਿੱਚ ਹਲਕੇ ਅੰਦਰ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾਇਆ।
ਇਸ ਦੇ ਨਾਲ ਹੀ ਓਹਨਾਂ ਨੂੰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਂਦਿਆਂ ਲੋਕ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਤੋਂ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਜੀ ਦੇ ਹੱਕ ਵਿੱਚ ਵੋਟ ਭੁਗਤਾਉਣ ਦੀ ਅਤੇ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ । ਇਸ ਮੌਕੇ ਉਹਨਾਂ ਨਾਲ ਦਲਵਿੰਦਰ ਸਿੰਘ ਰਾਣਾ ਡੱਲ,ਬਲਜੀਤ ਸਿੰਘ ਡਲੀਰੀ, ਹਰਪ੍ਰੀਤ ਸਿੰਘ ਡਲੀਰੀ, ਪ੍ਰਧਾਨ ਸਕੱਤਰ ਸਿੰਘ ਡਲੀਰੀ, ਪ੍ਰਧਾਨ ਕਾਰਜ ਸਿੰਘ ਡਲੀਰੀ, ਸੁਰਜੀਤ ਸਿੰਘ ਭੂਰਾ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।