ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ- ਰਿਟਰਨਿੰਗ ਅਫਸਰ
ਜ਼ਿਲਾ ਚੋਣ ਦਫਤਰ, ਤਰਨ ਤਾਰਨ ਵਿਖੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ ਤਿੰਨ ਚਾਹਵਾਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਹਲਕਾ 03-ਖਡੂਰ ਸਾਹਿਬ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਹੁਣ ਹਲਕਾ ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਉਹਨਾਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜ਼ੀਰਾ,
ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ,
ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ,
ਆਮ ਆਦਮੀ ਪਾਰਟੀ ਤੋਂ ਲਾਲਜੀਤ ਸਿੰਘ ਭੁੱਲਰ,
ਬਹੁਜਨ ਸਮਾਜ ਪਾਰਟੀ ਤੋਂ ਸਤਨਾਮ ਸਿੰਘ,
ਆਸ ਪੰਜਾਬ ਪਾਰਟੀ ਤੋਂ ਚੈਨ ਸਿੰਘ,
ਸੀ. ਪੀ. ਆਈ ਤੋਂ ਗੁਰਦਿਆਲ ਸਿੰਘ,
ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਦਿਲਬਾਗ ਸਿੰਘ ਅਤੇ
ਸਾਂਝੀ ਵਿਰਾਸਤ ਪਾਰਟੀ ਤੋਂ ਨਵੀਨ ਕੁਮਾਰ ਸ਼ਰਮਾ ਚੋਣ ਮੈਦਾਨ ਵਿੱਚ ਹਨ।
ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ
ਇਸ ਤੋਂ ਇਲਾਵਾ ਹਰਜਿੰਦਰ ਸਿੰਘ, ਅਜੀਤ ਸਿੰਘ, ਕੰਵਲਜੀਤ ਸਿੰਘ, ਜਸਵੰਤ ਸਿੰਘ, ਕਵਲਜੀਤ ਸਿੰਘ, ਅਨੋਖ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰੰਘ, ਅਰੁਣ ਕੁਮਾਰ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ, ਵਿਕਰਮਜੀਤ ਸਿੰਘ ਅਤੇ ਵਿਜੈ ਕੁਮਾਰ ਆਜ਼ਾਦ ਉਮੀਦਵਾਰ ਦੇ ਤੌਰ `ਤੇ ਚੋਣ ਲੜ੍ਹ ਰਹੇ ਹਨ।
ਰਿਟਰਨਿੰਗ ਅਫਸਰ, ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਚੋਣ ਲੜ੍ਹ ਰਹੇ ਉਮੀਦਵਾਰਾਂ ਦੀ ਸੂਚੀ ਤਿਆਰ ਹੋਣ ਉਪਰੰਤ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਗਏ ਹਨ।ਉਨਾਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਵਿੱਚ ਆਦਰਸ਼ ਚੋਣ ਜ਼ਾਬਤਾ ਪੂਰੀ ਤਰਾਂ੍ਹ ਲਾਗੂ ਹੈ ਅਤੇ ਇਸ ਦੀ ਉਲੰਘਣਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਸਿਆਸੀ ਧਿਰ ਜਾਂ ਫਿਰ ਉਮੀਦਵਾਰ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਉਨਾ ਦੱਸਿਆ ਕਿ ਹਲਕਾ ਖਡੂਰ ਸਾਹਿਬ ਅਧੀਨ ਕੁੱਲ 9 ਵਿਧਾਨ ਸਭਾ ਹਲਕੇ (ਤਰਨ ਤਾਰਨ, ਖੇਮਕਰਨ, ਪੱਟੀ, ਖਡੂਰ ਸਾਹਿਬ, ਜੰਡਿਆਲਾ ਗੁਰੁ, ਬਾਬਾ ਬਕਾਲਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜ਼ੀਰਾ) ਆਉਂਦਾ ਹੈ ਅਤੇ ਇਹ ਪਾਰਲੀਮਾਨੀ ਹਲਕਾ ਕੁੱਲ ਚਾਰ ਜ਼ਿਲ੍ਹਿਆਂ ( ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਫ਼ਿਰੋਜ਼ਪੁਰ) ਵਿੱਚ ਆਉਂਦਾ ਹੈ।ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਚੋਣਾਂ ਦੀ ਨਿਗਰਾਨੀ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਰਨਲ ਅਬਜ਼ਰਵਰ, ਸ਼੍ਰੀ ਅਭਿਮਨਿਯੂ ਕੁਮਾਰ, ਚੋਣ ਖਰਚਾ ਅਬਰਜ਼ਵਰ ਸ਼੍ਰੀ ਅਨੁਰਾਗ ਤ੍ਰਿਪਾਠੀ ਅਤੇ ਪੁਲਿਸ ਅਬਜ਼ਰਵਰ ਸ਼੍ਰੀਮਤੀ ਸ਼ਵੇਤਾ ਸ਼੍ਰੀਮਾਲੀ ਨੂੰ ਤਾਇਨਾਤ ਕੀਤਾ ਗਿਆ ਹੈ।
ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਚੋਣ ਅਬਜ਼ਰਵਰਾਂ ਵੱਲੋਂ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਨੂੰ ਕਿਹਾ ਕਿ 01 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ।ਉਨਾਂ ਕਿਹਾ ਕਿ ਜ਼ਿਲਾ੍ਹ ਚੋਣ ਦਫਤਰ ਵੱਲੋਂ ਚੋਣਾਂ ਸਬੰਧੀ ਤਿਆਰੀਆਂ ਨੂੰ ਮੁਕੰਮਲ ਕੀਤਾ ਗਿਆ ਹੈ ਅਤੇ ਸਾਰੇ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਭੈਅ ਤੋਂ ਕਰਨ। ੳੇੁਨਾਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਵਿੱਚ “ਇਸ ਵਾਰ, 70 ਪਾਰ” ਵੋਟਿੰਗ ਦਾ ਨਾਅਰਾ ਦਿੱਤਾ ਗਿਆ ਹੈ ਅਤੇ ਉਨਾਂ ਨੂੰ ਉਮੀਦ ਹੈ ਕਿ ਹਰ ਇੱਕ ਵੋਟਰ ਉਨਾਂ ਵੱਲੋਂ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਹਿਯੋਗ ਕਰੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।