Home » ਸੰਸਾਰ » ਜਰਮਨੀ » ਸ਼੍ਰੋਮਣੀ ਕਵੀਸ਼ਰੀ ਜਥਾ ਭਾਈ ਅਮਰਜੀਤ ਸਿੰਘ ਸਭਰਾ ਪਹੁੰਚੇ ਜਰਮਨੀ

ਸ਼੍ਰੋਮਣੀ ਕਵੀਸ਼ਰੀ ਜਥਾ ਭਾਈ ਅਮਰਜੀਤ ਸਿੰਘ ਸਭਰਾ ਪਹੁੰਚੇ ਜਰਮਨੀ

SHARE ARTICLE

495 Views

ਫਰੈਂਕਫੋਰਟ 17 ਮਈ ਸਿੱਖ ਕੌਮ ਦੇ ਮਹਾਨ ਵਿਦਵਾਨ ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾਵਾਂ ਵਾਲਿਆਂ ਦਾ ਜਥਾ ਅੱਜ ਜਰਮਨੀ ਦੇ ਇੰਟਰਨੈਸ਼ਨਲ ਏਅਰਪੋਰਟ ਫਰੈਂਕਫੋਰਟ ਯੂਰਪ ਟੂਰ ਤੇ ਪਹੁੰਚੇ ਇਸ ਸਮੇਂ ਉਹ ਯੂਰਪ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਦੀਵਾਨਾਂ ਦੇ ਵਿੱਚ ਸੰਗਤਾਂ ਨੂੰ ਗੁਰ ਇਤਿਹਾਸ, ਸਿਖ ਇਤਿਹਾਸ ,ਕਵੀਸ਼ਰੀ ਵਾਰਾਂ ਦੇ ਰਾਹੀਂ ਆਪਣੇ ਗੌਰਵਮਈ ਵਿਰਸੇ ਤੋਂ ਜਾਣੂੰ ਕਰਾਉਣਗੇ ਅੱਜ ਏਅਰਪੋਰਟ ਫਰੈਂਕਫੋਰਟ ਤੇ ਪਹੁੰਚਣ ਤੇ ਸਿੱਖ ਸੰਗਤਾਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਜੀਓ ਆਇਆਂ ਨੂੰ ਕਿਹਾ । ਇਸ ਸਮੇਂ ਹੋਰਨਾ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਸਭਰਾ ਅਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਮੌਜੂਦ ਸਨ । ਭਾਈ ਸੁਖਚੈਨ ਸਿੰਘ ਸਟੁੱਟਗਾਰਟ ਅਤੇ ਹਰਪ੍ਰੀਤ ਸਿੰਘ ਸ਼ੰਮੀ ਵਿਸ਼ੇਸ਼ ਤੌਰ ਤੇ ਪਹੁੰਚੇ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ