ਕਸਬਾ ਖਾਲੜਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਅਮਨ ਸ਼ਾਂਤੀ ਨਾਲ ਪਈਆ ਵੋਟਾ/
ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ‘ਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਪਈਆਂ ਵੋਟਾਂ ਬੜੇ ਹੀ ਸਟੱਜੇ ਪ੍ਰਬੰਧਾਂ ਹੇਠ ਅਤੇ ਅਮਨ ਅਮਾਨ ਨਾਲ ਹੋਈਆਂ । ਕਸਬਾ ਖਾਲੜਾ ਅਤੇ ਆਸ ਪਾਸ ਦੇ ਪਿੰਡਾਂ ‘ਚ ਆਪਣਾ ਸਿਆਸੀ ਭਵਿੱਖ ਅਜ਼ਮਾ ਰਹੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ 27 ਉਮੀਦਵਾਰਾ ਦਾ ਮੁਕਾਬਲਾ ਹੈ ਜਿਸ ਵਿੱਚ ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ‘ਚ ਬੰਦ ਹੋ ਗਈ ਹੈ ਜਿਸ ਦਾ ਫ਼ੈਸਲਾ 04 ਜੂਨ ਨੂੰ ਹੋਵੇਗਾ। ਹਲਕਾ ਖਡੂਰ ਸਾਹਿਬ ਦੀ ਸੀਟ ਪੰਜਾਬ ਵਿੱਚ ਹੋਟ ਸੀਟ ਮੰਨੀ ਜਾਂਦੀ ਹੈ ਜਿਸ ਵਿਚ ਅੱਤ ਦੀ ਗਰਮੀ ਦੇ ਬਾਵਜੂਦ ਵੋਟਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ। ਪਰ ਜ਼ਿਕਰ ਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਦਾ ਰੋਝਾਨ ਜ਼ਿਆਦਾ ਸੀ ਸਾਲ 2019 ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 65 ਪ੍ਰਤੀਸ਼ਤ ਦੇ ਮੁਕਾਬਲੇ 60 ਫੀਸਦੀ ਵੋਟਾਂ ਭੁਗਤੀਆਂ ਹਨ ।
ਚੋਣ ਕਮਿਸ਼ਨ ਵੱਲੋਂ ਸ਼ਾਮ 6 ਵਜੇ ਤੱਕ ਵੋਟਾਂ ਪਾਉਣ ਦਾ ਸਮਾਂ ਨੀਯਤ ਕੀਤਾ ਗਿਆ , ਉਸ ਮੁਤਾਬਿਕ ਖਾਲੜਾ ਵਿੱਚ 65 ਫੀਸਦੀ, ਪਿੰਡ ਦੋਦੇ ‘ਚ 75 ਫੀਸਦੀ, ਕਲਸੀਆਂ ਖੁਰਦ ਵਿੱਚ 70 ਫੀਸਦੀ, ਗਿੱਲ ਪੰਨ ਚ 80 ਫੀਸਦੀ, ਨਾਰਲ਼ੀ ਚ 65 ਫੀਸਦੀ, ਅਮੀਸ਼ਾਹ ਵਿੱਚ 70 ਫੀਸਦੀ ਵੋਟਾਂ ਪਈਆਂ ਹਨ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਬੂਥਾਂ ਵਿੱਚ ਪੁਰਜਾਇਡਿੰਗ ਅਫਸਰ , ਐ ਪੀ ਆਰ ਓ , ਪੀਓ , ਬੀਐਲਓ , ਆਸ਼ਾ ਵਰਕਰ , ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਸਟਾਫ ਵੱਲੋਂ ਡਿਊਟੀ ਸੁਚੱਜੇ ਢੰਗ ਨਾਲ ਨਿਭਾਈ ਅਤੇ ਲੋਕਾਂ ਨੂੰ ਵੋਟ ਪਾਉਣ ਵਿੱਚ ਸਹਿਯੋਗ ਕੀਤਾ l
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।