Home » ਸੰਸਾਰ » ਜਰਮਨੀ » ਗੁਰਦੁਅਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਹੋਏ ਸ਼ਹੀਦੀ ਸਮਾਗਮ । ਵਰਲਡ ਸਿੱਖ ਪਾਰਲੀਮੈਂਟ ਵੱਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਈ ਗਈ ਯਾਦਗਰੀ ਪ੍ਰਦਰਸ਼ਨੀ

ਗੁਰਦੁਅਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਹੋਏ ਸ਼ਹੀਦੀ ਸਮਾਗਮ । ਵਰਲਡ ਸਿੱਖ ਪਾਰਲੀਮੈਂਟ ਵੱਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਈ ਗਈ ਯਾਦਗਰੀ ਪ੍ਰਦਰਸ਼ਨੀ

SHARE ARTICLE

221 Views

ਫਰੈਕਫੋਰਟ (3 ਮਈ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਤੀਜੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ , ਉਪਰੰਤ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ ਵਿੱਚ ਨੌਜਵਾਨ ਬੱਚਿਆਂ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਦੇਸ਼ ਪੰਜਾਬ ਤੋ ਵਿਸ਼ੇਸ਼ ਤੌਰ ਤੇ ਪੰਹੁਚੇ ਪੰਥ ਦੇ ਪ੍ਰਸਿੱਧ ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾਵਾਂ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਵਾਰਾ ਦੁਆਰਾਂ ਸ਼ਹੀਦਾਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਅਵਤਾਰ ਸਿੰਘ ਬੱਬਰ ਖਾਲਸਾ ਜਰਮਨੀ ,ਭਾਈ ਹੀਰਾ ਸਿੰਘ ਮੱਤੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮਿ੍ਰਤਸਰ , ਭਾਈ ਗੁਰਦਿਆਲ ਸਿੰਘ ਲਾਲੀ ਸਿੱਖ ਫੈਡਰੇਸ਼ਨ ਜਰਮਨੀ, ਭਾਈ ਜਗਤਾਰ ਸਿੰਘ ਮਾਹਲ ਸ਼੍ਰੋਮਣੀ ਅਕਾਲੀ ਦਲ ਫਤਿਹ , ਭਾਈ ਬਲਕਾਰ ਸਿੰਘ , ਭਾਈ ਨਰਿੰਦਰ ਸਿੰਘ ਘੋਤੜਾ , ਭਾਈ ਅਨੂਪ ਸਿੰਘ ਘੋਤੜਾ ਨੇ ਵੀਚਾਰਾਂ ਦੀ ਸਾਂਝ ਪਾਈ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰਦਿਆਂ ਹੋਇਆਂ ਬੁਲਾਰਿਆਂ ਨੇ ਕਿਹਾ ਕਿ ਭਾਰਤੀ ਫੌਜਾਂ ਨੇ ਜੂਨ 84 ਵਿੱਚ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸ਼੍ਰੀ ਦਰਬਾਰ ਸਾਹਿਬ ਤੇ ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬਾ ਵਿੱਚ ਇਕੱਤਰ ਹੋਈਆਂ ਸੰਗਤਾਂ ਤੇ ਪੂਰੇ ਪੰਜਾਬ ਵਿੱਚ ਕਰਫਿਊ ਲਗਾ ਕੇ ਰੂਹਾਨੀਅਤ ਦੇ ਪ੍ਰਤੀਕ ਸ਼੍ਰੀ ਦਰਬਾਰ ਸਾਹਿਬ ਤੇ ਹੋਰ 38 ਗੁਰਧਾਮਾਂ ਤੇ ਟੈਕਾਂ ਤੋਪਾਂ ਨਾਲ ਹਮਲਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਨੂੰ ਢਹਿ ਢੇਰੀ ਤੇ ਸ਼੍ਰੀ ਦਰਬਾਰ ਸਾਹਿਬ ਨੂੰ ਗੋਲੀਆਂ ਨਾਲ ਛਲਣੀ ਛਲਣੀ , ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 2500 ਤੋਂ ਵੱਧ ਬੀੜਾਂ ਨੂੰ ਅਗਨ ਭੇਟ, ਹਜ਼ਾਰਾਂ ਸਿੰਘਾਂ ਸਿੰਘਣੀਆਂ ਭਝੰਗੀਆਂ ਇੱਥੋ ਤੱਕ ਦੁੱਧ ਚੁੰਘਦੇ ਬੱਚਿਆਂ ਨੂੰ ਵੀ ਨਿਰਦਈਪੁਣੇ ਦੀਆਂ ਸਭ ਸੀਮਾਂ ਉਲੰਘ ਕੇ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਹੀ ਨਹੀ ਕਰਾਇਆ ਸਗੋ ਹਿੰਦੋਸਤਾਨ ਦੀ ਹਕੂਮਤ ਨੇ ਜੂਨ 84 ਦਾ ਖੂਨੀ ਘੱਲੂਘਾਰਾ ਵਰਤਾਕੇ ਸਿੱਖ ਕੌਮ ਦੇ ਹਿਰਦਿਆਂ ਤੇ ਨਾ ਮਿਟਣ ਵਾਲੇ ਜੋ ਜ਼ਖਮ ਉੱਕਰ ਦਿੱਤੇ ਹਨ, ਅੱਜ ਇਹ 40 ਸਾਲ ਬੀਤ ਜਾਣ ਤੋਂ ਬਾਅਦ ਵੀ ਜੂਨ ਦੇ ਪਹਿਲੇ ਹਫ਼ਤੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲੇ ਹਰ ਗੁਰਸਿੱਖ ਮਾਈ-ਭਾਈ ਨੂੰ ਟੈਂਕ ਹਰਿਮੰਦਰ ਸਾਹਿਬ ਦੀਆਂ ਪ੍ਰੀਕਰਮਾ ਅੰਦਰ ਨਹੀਂ ਬਲਕਿ ਆਪਣੀ ਛਾਤੀ ‘ਤੇ ਚੜ੍ਹੇ ਮਹਿਸੂਸ ਹੁੰਦੇ ਹਨ। ਤੋਪਾਂ ਦੇ ਗੋਲੇ ਅਕਾਲ ਤਖਤ ਸਾਹਿਬ ‘ਤੇ ਨਹੀਂ ਸਗੋਂ ਆਪਣੇ ਸਾਰੇ ਵਜੂਦ ‘ਤੇ ਡਿੱਗਦੇ ਮਹਿਸੂਸ ਹੁੰਦੇ ਹਨ! ਖਾਲਸਾ ਪੰਥ ਦੀ ਆਨ-ਸ਼ਾਨ ਲਈ ਆਵਾਜ਼ ਬੁਲੰਦ ਕਰਨ ਵਾਲੇ, 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਸਿਪਾਹੀ ਬਾਬਾ ਜਰਨੈਲ ਸਿੰਘ ਜੀ ਦਾ ਸੁਨੇਹਾ ਕੌਮ ਨੂੰ ਬੜੀ ਚੰਗੀ ਤਰ੍ਹਾਂ ਯਾਦ ਹੈ – ‘ਜਿਸ ਦਿਨ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਭਾਰਤੀ ਫੌਜ ਨੇ ਪੈਰ ਪਾਇਆ, ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ!’ ਸੰਤ ਜੀ ਦੀ ਸਿੰਘ-ਗਰਜਣਾ ਅੱਜ ਵੀ ਕੌਮੀ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਖਾਲਸਾ ਰਾਜ ਦੀ ਸ਼ਮ੍ਹਾਂ ‘ਤੇ ਕੁਰਬਾਨ ਹੋਣ ਲਈ ਪ੍ਰੇਰਿਤ ਕਰ ਰਹੀ ਹੈ। ਅਕਾਲ ਤਖਤ ਦੀ ਰਾਖੀ ਕਰਦਿਆˆ ਸ਼ਹੀਦੀ ਪਾਉਣ ਵਾਲੇ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ,ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਭਾਈ ਮਹਿੰਗਾ ਸਿੰਘ ਬੱਬਰ ਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਦੀ ਯਾਦ ਅੱਜ ਵੀ ਖਾਲਸਾ ਰਾਜ ਦੇ ਸਿਪਾਹ ਸਿਲਾਰਾ ਦੇ ਰਾਹ ਨੂੰ ਰੁਸ਼ਨਾ ਰਹੀ ਹੈ । ਦੂਜੇ ਪਾਸੇ ਹਿੰਦੋਸਤਾਨ ਦੀ ਹਕੂਮਤ ਦਾ ਸਿੱਖਾਂ ਦੀ ਨਸਲਕੁਸ਼ੀ ਕਰਨ ਤੋਂ ਬਾਅਦ ਵੀ ਸਿੱਖ ਕੌਮ ਦੀਆਂ ਭਾਵਨਾਂ ਤੇ ਜ਼ਖਮਾਂ ਦੀ ਭਰਾਈ ਕਰਨ ਦੀ ਬਜਾਏ ਆਪਣੀ ਚਾਣਕੀਆਂ ਸਾਮ,ਭੇਦ,ਦਾਮ,ਦੰਡ ਦੀ ਨੀਤੀ ਵਰਤ ਕੇ ਇਸ ਸਾਰੇ ਕੁਝ ਨੂੰ ਭੁਲ ਜਾਣ ਤੇ ਭਲਾਉਣ ਦੀਆਂ ਸਲਾਹਾਂ ਦਿੱਤੀਆਂ ਜਾ ਰਿਹੀਆਂ ਹਨ ਜਿਸ ਵਿੱਚ ਸਿੱਖ ਕੌਮ ਦੇ ਮਰੀ ਹੋਈ ਜ਼ਮੀਰ ਵਾਲੇ ਆਗੂ ਵੀ ਆਪਣੇ ਨਿੱਜੀ ਸਵਾਰਥਾਂ ਦੀ ਖਾਤਰ ਕੌਮ ਨਾਲ ਹੋਏ ਇਸ ਕਹਿਰ ਨੂੰ ਭੁੱਲ ਗਏ ਹਨ ਤੇ ਕੌਮ ਨੂੰ ਭੁਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਪਰ ਜਗਦੀ ਜ਼ਮੀਰ , ਸ੍ਰੀ ਦਰਬਾਰ ਸਾਹਿਬ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਰਧਾ ਰੱਖਣ ਵਾਲੇ ਸਿੱਖ ਸਮੇਂ

ਦੀ ਹਕੂਮਤ ਦੇ ਜ਼ੁਲਮਾਂ ਨੂੰ ਕਦੀ ਵੀ ਨਹੀ ਭੁਲਾਉਣਗੇ। ਸੋ ਇਹ ਦਰਸਾਉਣ ਲਈ ਕਿ ਜੋ ਅੱਜ ਤੋਂ 40 ਸਾਲ ਪਹਿਲਾਂ ਸਿੱਖ ਕੌਮ ਦੇ ਹਿਰਦਿਆਂ ਤੇ ਜ਼ਖਮ ਉੱਕਰੇ ਸਨ ਉਹ ਅੱਜ ਵੀ ਉਸੇ ਤਰ੍ਹਾਂ ਅੱਲੇ ਹਨ। ਕੌਮਾਂ ਘੱਲੂਘਾਰਿਆਂ ਨਾਲ ਨਹੀਂ ਮਰਦੀਆਂ ਪਰ ਜਿਹੜੀਆਂ ਕੌਮਾਂ ਘੱਲੂਘਾਰਿਆ ਨੂੰ ਭੁੱਲ ਜਾਣ ਕਰਕੇ ਮਰ ਜਾਂਦੀਆਂ ਹਨ ਗੁਰਦੁਅਰਾ ਸਾਹਿਬ ਵਿੱਚ ਖਾਲਿਸਤਾਨ ਦੀ ਅਜ਼ਾਦੀ ਲਈ ਸ਼ਹੀਦ ਸਿੰਘਾਂ ਤੇ ਸਰਕਾਰੀ ਜ਼ੁਲਮ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਦੀ ਵਰਲਡ ਸਿੱਖ ਪਾਰਲੀਮੈਂਟ ਦੇ ਬੈਨਰ ਹੇਠ ਪ੍ਰਦਰਸ਼ਨੀ ਲਗਾਈ ਗਈ ਤੇ ਸਹਿਯੋਗ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ