ਲੋਕਾਂ ਦਾ ਫ਼ਤਵਾ ਸਿਰ ਮੱਥੇ/ਲਾਲਜੀਤ ਭੁੱਲਰ ਨੇ ਹਲਕੇ ਦੇ ਸਮੂਹ ਵਰਕਰ,ਵੋਟਰਾ ਸਪੋਟਰਾ ਦਾ ਕੀਤਾ ਧੰਨਵਾਦ
ਪੱਟੀ 4 ਜੂਨ (ਹੈਪੀ ਸਭਰਾ) ਖਡੂਰ ਸਾਹਿਬ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ, ਕਿ “ਮੈ ਸਿਰ ਝੁਕਾ ਕੇ ਲੋਕਾਂ ਦੇ ਫਤਵੇ ਨੂੰ ਮੰਨਦਾ ਹਾਂ ਅਤੇ ਇਸਦਾ ਸਤਿਕਾਰ ਕਰਦਾ ਹਾਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆ ਕਿਹਾ ਕਿ ਲੋਕ ਵੱਡੇ ਹੁੰਦੇ ਹਲਕੇ ਦੇ ਵੋਟਰਾ ਦਾ ਫ਼ਤਵਾ ਸਿਰ ਮੱਥੇ ਸਮੂਹ ਹਲਕਾ ਖਡੂਰ ਸਾਹਿਬ ਦੇ ਸਾਰੇ ਵਿਧਾਇਕ, ਚੇਅਰਮੈਨ, ਵਲੰਟੀਅਰ ਹਰ ਇਕ ਵੋਟਰ ਸਪੋਟਰ ਦਾ ਬਹੁਤ ਬਹੁਤ ਧੰਨਵਾਦ ਜਿਹਨਾ ਨੇ ਬਹੁਤ ਪਿਆਰ ਦਿੱਤਾ, ਬਾਕੀ ਜਿਥੇ ਕਮੀਆ ਰਹਿ ਗਈਆ ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਖਡੂਰ ਸਾਹਿਬ ਦੇ ਚੋਣ ਨਤੀਜੇ ਨੂੰ ਬਹੁਤ ਗੰਭੀਰਤਾ ਨਾਲ ਲਵਾਂਗੇ। ਅਸੀਂ ਇਸ ਦੀ ਸਮੀਖਿਆ ਕਰਾਂਗੇ ਅਤੇ ਇਸ ‘ਤੇ ਵਿਚਾਰ ਕਰਾਂਗੇ ।ਉਹਨਾ ਕਿਹਾ ਕੀ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਵਾਲੇ ਵਰਕਰ ਆਗੂਆ ਦਾ ਮਾਨ ਸਤਿਕਾਰ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਤੋਂ ਸਬਕ ਸਿੱਖਾਂਗੇ ਅਤੇ ਭਵਿੱਖ ਵਿੱਚ ਪੰਜਾਬ ਦੇ ਲੋਕਾਂ ਲਈ ਹੋਰ ਮਿਹਨਤ ਨਾਲ ਕੰਮ ਕਰਾਂਗੇ ਇਸ ਮੌਕੇ ਤੇ ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਵਿਕਾਸ ਕੁਮਾਰ ਮਿੰਟਾ, ਕੌਂਸਲਰ ਕਮਲ ਕੁਮਾਰ, ਗੁਰਬਿੰਦਰ ਸਿੰਘ ਕਾਲੇਕੇ, ਗੁਰਪ੍ਰੀਤ ਸਿੰਘ ਸਰਪੰਚ, ਗੁਰਦਿਆਲ ਸਿੰਘ ਭੁੱਲਰ, ਧਰਮ ਸਿੰਘ ਧਨੋਆ, ਲੀਗਲ ਅਡਵਾਈਜਰ ਜਗਦੀਪ ਮਹਿਤਾ, ਬਲਜਿੰਦਰ ਸਿੰਘ ਮਲਹਾਰ, ਗੁਰਪਿੰਦਰ ਸਿੰਘ ਉੱਪਲ, ਪਲਵਿੰਦਰ ਸਿੰਘ ਭੋਲਾ ਰਾੜੀਆ, ਚੰਦਨ ਭਾਰਦਵਾਜ, ਐਡਵੋਕੇਟ ਮਨਦੀਪ ਸਿੰਘ ਆਦਿ ਹਾਜ਼ਰ ਸਨ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।