Home » ਮਾਝਾ » ਲਾਸਾਰੀ ਸ਼ਹਾਦਤ ਨੂੰ ਸਮਰਪਿਤ”ਸੰਧੂ ਹਸਪਤਾਲ ਪੱਟੀ ਵਿਖੇ ਛਬੀਲ ਤੇ ਲੰਗਰ ਲਗਾਇਆ

ਲਾਸਾਰੀ ਸ਼ਹਾਦਤ ਨੂੰ ਸਮਰਪਿਤ”ਸੰਧੂ ਹਸਪਤਾਲ ਪੱਟੀ ਵਿਖੇ ਛਬੀਲ ਤੇ ਲੰਗਰ ਲਗਾਇਆ 

SHARE ARTICLE

408 Views

ਲਾਸਾਰੀ ਸ਼ਹਾਦਤ ਨੂੰ ਸਮਰਪਿਤ”ਸੰਧੂ ਹਸਪਤਾਲ ਪੱਟੀ ਵਿਖੇ ਛਬੀਲ ਤੇ ਲੰਗਰ ਲਗਾਇਆ

 

 

 

ਪੱਟੀ /ਤਰਨਤਾਰਨ 11 ਜੂਨ ( ਹੈਪੀ ਸਭਰਾ) ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਣ ਦੇਵ ਜੀ ਮਹਾਰਾਜ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੰਧੂ ਹਸਪਤਾਲ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਅਕਾਲ ਪੁਰਖ ਨੂੰ ਯਾਦ ਕਰਦੇ ਹੋਏ ਭਾਈ ਸਾਹਿਬ ਹਰਭਾਗ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਹਸਪਤਾਲ ਦੇ ਸਮੂਹ ਸਟਾਫ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ,ਬ੍ਰੈੱਡ ਨਿਊਟ੍ਰੀ ,ਦਾਲ,ਚਣਾਂ ਪਨੀਰ,ਅਚਾਰ ,ਪ੍ਰਸ਼ਾਦਿਆਂ ਦੀ ਸੇਵਾ ਕੀਤੀ ਗਈ ।

ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਡਾ.ਸੁਖਵਿਦਰ ਸਿੰਘ ਸੰਧੂ ਨੇ ਦੱਸਿਆ ਕਿ ਜੂਨ ਮਹੀਨੇ ਦੀ ਤਪਦੀ ਲੂਅ ਤੋਂ ਬਚਾਅ ਲਈ ਰਾਹਗੀਰਾਂ ਨੂੰ ਸੰਧੂ ਹਸਪਤਾਲ ਦੇ ਸਮੂਹ ਸਟਾਫ ਵੱਲੋਂ ਠੰਢਾ ਮਿੱਠਾ ਜਲ ਛਕਾਇਆ ਗਿਆ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਉਣ ਤੇ ਸਾਡੇ ਪੈਰਾ ਮੈਡੀਕਲ ਸਟਾਫ ਵਿਚ ਭਾਰੀ ਉਤਸ਼ਾਹ

ਦੇਖਣ ਨੂੰ ਮਿਲਿਆ ਇਸ ਮੌਕੇ ਡਾ ਰਵੀਸ਼ੇਰ ਸਿੰਘ ਸੰਧੂ,ਡਾ.ਕੁਲਵਿਦਰ ਸਿੰਘ,ਡਾ.ਪ੍ਰਿਤਪਾਲ ਸਿੰਘ ਬਾਠ, ਡਾ.ਮਨਜਿੰਦਰ ਸਿੰਘ ਪਨੇਸਰ, ਲਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ,ਅਵਤਾਰ ਸਿੰਘ,ਅੰਸਦੀਪ ਸਿੰਘ, ਅਰਸ਼ਦੀਪ ਸਿੰਘ, ਦਰਸ਼ਨ ਸਿੰਘ, ਕਾਕਾ ਜੈਦੀਪ ਸਿੰਘ,ਨਿਸ਼ਾਨ ਸਿੰਘ, ਲਵਲੀ,ਰਣਜੀਤ ਸਿੰਘ, ਗੁਰਜੰਟ ਸਿੰਘ, ਕੁਲਵਿੰਦਰ ਕੌਰ,ਰਾਜੂ, ਸੋਨੀਆ, ਅਮਨਦੀਪ ਕੌਰ,ਅੰਜੂ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ,ਰਾਜ, ਬਲਵਿੰਦਰ ਕੌਰ ਆਦਿ ਨੇ ਸਵੇਰੇ 9 ਵਜੇ ਤੋਂ ਲੈਕੇ ਸ਼ਾਮ 5 ਵਜੇ ਤੱਕ ਛਬੀਲ ਦੀ ਸੇਵਾ ਬਾਖੂਬੀ ਨਾਲ ਨਿਭਾਈ।

 

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ