ਖਾਲੜਾ 13 ਜੂਨ (ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਜੋ ਸਿੱਖ ਧਰਮ ਦੀ ਪ੍ਰਚਾਰ ਅਤੇ ਪ੍ਰਸਾਰ ਵਿੱਚ ਲੰਬੇ ਸਮੇਂ ਤੋਂ ਆਪਣਾ ਯੋਗਦਾਨ ਪਾ ਰਹੀ ਹੈ। ਜਦੋਂ ਤੋਂ ਇਹ ਸੁਸਾਇਟੀ ਹੋਂਦ ਵਿੱਚ ਆਈ ਹੈ ,ਤਦੋਂ ਤੋਂ ਹਰ ਸਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪੂਹਲਾ ਵਿਖੇ ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ। ਸੋ ਇਸ ਸਾਲ ਵੀ ਇਹ ਮੁਕਾਬਲੇ ਕਰਵਾਉਣ ਦੇ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਰਸੀਵਰ ਨਾਲ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ । ਇਸ ਸਮੇਂ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਜੋਨਲ ਇੰਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ ਨੇ ਸੁਸਾਇਟੀ ਦਾ ਉਦੇਸ਼ ਅਤੇ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ ਜਿਸ ਤੋਂ ਉਪਰੰਤ 12 ਜੁਲਾਈ ਨੂੰ ਬੱਚਿਆਂ ਦੇ ਧਾਰਮਿਕ ਦਸਤਾਰ, ਦੁਮਾਲਾ, ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਉਣ ਅਤੇ ਹਰ ਪ੍ਰਕਾਰ ਦੀ ਸਹਾਇਤਾ ਕਰਨ ਲਈ ਸਹਿਮਤੀ ਬਣ ਗਈ । ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ( ਜਰਮਨ ) , ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ , ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਮਨਦੀਪ ਸਿੰਘ ਘੋਲੀਆਂ ਕਲਾਂ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪੱਤਰਕਾਰਾਂ ਨਾਲ ਫੋਨ ਰਾਹੀਂ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਤਨ, ਮਨ, ਧਨ ਦੇ ਨਾਲ ਜਿੱਥੇ ਸੁਸਾਇਟੀ ਦਾ ਸਹਿਯੋਗ ਕੀਤਾ ਜਾਂਦਾ ਹੈ ਉਥੇ ਨਾਲ ਹੀ ਬਹੁਤ ਸੋਹਣਾ ਸੁਚੱਜਾ ਅਤੇ ਸਲਾਘਾਯੋਗ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਸ ਮੌਕੇ ਮੈਨੇਜਰ ਜਗੀਰ ਸਿੰਘ ਨੇ ਜਿੱਥੇ ਸੁਸਾਇਟੀ ਦੇ ਵੀਰਾਂ ਨੂੰ ਜੀਉ ਆਇਆ ਕਿਹਾ , ਉਥੇ ਨਾਲ ਹੀ ਹਰ ਇਕ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਜਾਣਕਾਰੀ ਸਾਂਝੀ ਕਰਦਿਆਂ ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ, ਵਾਈਸ ਕੋਆਰਡੀਨੇਟਰ ਆਕਾਸ਼ਦੀਪ ਸਿੰਘ ਪੱਟੀ, ਜਗਦੀਸ਼ ਸਿੰਘ ,ਭਿੱਖੀਵਿੰਡ ਸਾਜਨ ਪ੍ਰੀਤ ਸਿੰਘ ਮੱਖੀ ਕਲਾਂ , ਸੁਖਮਨਦੀਪ ਸਿੰਘ ਭਿੱਖੀਵਿੰਡ , ਹਰਮਨਦੀਪ ਸਿੰਘ ਭਿੱਖੀਵਿੰਡ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।