ਫਰੈਂਕਫਰਟ 14 ਜੂਨ ਗੁਰੂ ਪਿਆਰੀ ਸਾਧ ਸੰਗਤ ਜੀ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 2 ਹਾੜ, ਨਾਨਕਸ਼ਾਹੀ ਸੰਮਤ 556 ਅਨੁਸਾਰ ਐਤਵਾਰ 16 ਜੂਨ 2024 ਨੂੰ ਆ ਰਿਹਾ ਹੈ, ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਵੱਲੋਂ ਅੱਜ ਗੁਰਦੁਆਰਾ ਸਾਹਿਬ ਵਿਖੇ 11:00 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨ੍ਹਾਂ ਦੀ ਸਮਾਪਤੀ ਐਤਵਾਰ 16 ਜੂਨ ਨੂੰ ਹੋਵੇਗੀ। ਉਪਰੰਤ ਭਾਈ ਗੁਰਨਿਸ਼ਾਨ ਸਿੰਘ ਪੱਟੀ ਸ਼ਬਦ ਕੀਰਤਨ ਨਾਲ ਨਿਹਾਲ ਕਰਨਗੇ, ਭਾਈ ਚਮਕੌਰ ਸਿੰਘ ਸਭਰਾਅ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਅਤੇ ਇਸ ਉਪਰੰਤ ਵਿਸ਼ੇਸ਼ ਤੌਰ ਤੇ ਪਹੁੰਚੇ ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਆਪ ਸੰਗਤਾਂ ਨੂੰ ਬੇਨਤੀ ਹੈ ਕਿ ਇਹਨਾਂ ਸਮਾਗਮਾਂ ਵਿੱਚ ਹਾਜ਼ਰੀਆਂ ਲਗਵਾਓ ਜੀ, ਤਿੰਨੇ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਜੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।