Home » ਮਾਝਾ » ਪੱਟੀ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਵਿਖੇ ਆਕਸੀਜਨ ਘਟਣ ਨਾਲ ਹੋਈ ਮੌਤ।

ਪੱਟੀ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਵਿਖੇ ਆਕਸੀਜਨ ਘਟਣ ਨਾਲ ਹੋਈ ਮੌਤ।

SHARE ARTICLE

284 Views

ਪੱਟੀ 15 ਜੂਨ (ਗੁਰਪ੍ਰੀਤ ਸਿੰਘ) ਪੱਟੀ ਵਾਸੀ 25 ਸਾਲਾ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਮਨਪਾਲ ਸਿੰਘ (25 ਸਾਲ) ਪੁੱਤਰ ਲੇਟ ਹਰਪ੍ਰੀਤ ਸਿੰਘ ਪੱਟੀ ਵਜੋਂ ਹੋਈ ਹੈ। ਜੋ ਕਿ ਅਪਣੇ ਤਿੰਨ ਸਾਥੀਆਂ ਸਮੇਤ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ ਜਿਸ ਦੀ ਅੱਜ ਸੀ ਹੇਮਕੁੰਟ ਸਾਹਿਬ ਦੀਆਂ ਪੋੜੀਆ ਚੜਦੇ ਸਮੇਂ ਆਕਸੀਜ਼ਨ ਘੱਟਣ ਨਾਲ ਸਾਹ ਬੰਦ ਹੋਣ ਕਰਕੇ ਮੌਤ ਹੋ ਗਈ ਹੈ ਅਤੇ ਉਸ ਦੇ ਬਾਕੀ ਤਿੰਨ ਸਾਥੀਆਂ ਦੇ ਮੁਬਾਇਲ ਫੋਨ ਵੀ ਬੰਦ ਆ ਰਹੇ ਹਨ। ਪੱਟੀ ਤੋਂ ਮ੍ਰਿਤਕ ਸੁਖਮਨਪਾਲ ਸਿੰਘ ਦੀ ਲਾਸ਼ ਲੈਣ ਲਈ ਪਰਿਵਾਰ ਹੇਮਕੁੰਟ ਸਾਹਿਬ ਵਿਖੇ ਰਵਾਨਾ ਹੋਇਆ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।