ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਇੱਕ ਪਾਸੇ ਤਾਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਦੂਜੇ ਪਾਸੇ ਸਰਕਾਰ ਨੇ ਸਖ਼ਤ ਸੰਕੇਤ ਦਿੱਤੇ ਹਨ।
ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ
ਸਿੰਘ ਦੇ ਸਾਥੀਆਂ ਉਪਰ NSA ਇੱਕ ਸਾਲ ਹੋਰ ਵਧਾ ਦਿੱਤੀ
ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪੱਪਲਪ੍ਰੀਤ ਸਿੰਘ,
ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਉਪਰ ਐਨਐਸਏ
ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਹੈ। ਪੰਜਾਬ ਦੇ ਖਡੂਰ
ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਤੇ
ਉਨ੍ਹਾਂ ਦੇ ਸਾਥੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਇਸ ਵੀ ਪਤਾ
ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ‘ਚ ਵੀ ਵਾਧਾ
ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਚੋਣ
ਜਿੱਤਣ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੋਸ਼ਿਸ਼ਾਂ
ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੇ ਸਹੁੰ ਚੁੱਕਣ ਤੋਂ
ਪਹਿਲਾਂ ਹੀ ਉਨ੍ਹਾਂ ਦੇ ਸਾਥੀਆਂ ਦੀ ਐਨਐਸਏ ਵਧਾ ਕੇ
ਸਰਕਾਰ ਨੇ ਸਖ਼ਤ ਸੰਕੇਤ ਦਿੱਤੇ ਹਨ। ਦਰਅਸਲ ਸੰਸਦ
ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ‘ਚੋਂ
ਬਾਹਰ ਆਉਣ ਦੀ ਚਰਚਾ ਚੱਲ ਰਹੀ ਹੈ। ਸਮਰਥਕਾਂ ਨੇ
ਬੀਤੀ 16 ਜੂਨ ਨੂੰ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਸੀ।
ਦੱਸ ਦੇਈਏ ਕਿ ਮਾਰਚ 2023 ‘ਚ ਅੰਮ੍ਰਿਤਪਾਲ ਸਿੰਘ ਅਤੇ
ਸਾਥੀਆਂ ਵਿਰੁੱਧ NSA ਲਾਈ ਗਈ ਸੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।