Home » ਮਾਝਾ » ਮਾਝੇ ਦੀ ਧਰਤੀ ਤੇ ਜੈਕਾਰਿਆਂ ਨਾਹਰਿਆਂ ਦੀ ਗੂੰਜ ਵਿੱਚ ਸਮਾਪਤ ਹੋਇਆ ਪੰਜ ਰੋਜਾ ਗੁਰਮਤਿ ਸਿਖਲਾਈ ਕੈਂਪ ਜੇ ਪੰਜਾਬ ਬਚਾਉਣਾਂ ਹੈ ਤਾਂ ਆਓ ਆਪਣੇ ਨਗਰਾਂ ਵਿੱਚ ਲਗਾਈਏ ਗੁਰਮਤਿ ਕੈਂਪ : ਕੈਪਟਨ ਅਵਤਾਰ ਸਿੰਘ

ਮਾਝੇ ਦੀ ਧਰਤੀ ਤੇ ਜੈਕਾਰਿਆਂ ਨਾਹਰਿਆਂ ਦੀ ਗੂੰਜ ਵਿੱਚ ਸਮਾਪਤ ਹੋਇਆ ਪੰਜ ਰੋਜਾ ਗੁਰਮਤਿ ਸਿਖਲਾਈ ਕੈਂਪ ਜੇ ਪੰਜਾਬ ਬਚਾਉਣਾਂ ਹੈ ਤਾਂ ਆਓ ਆਪਣੇ ਨਗਰਾਂ ਵਿੱਚ ਲਗਾਈਏ ਗੁਰਮਤਿ ਕੈਂਪ : ਕੈਪਟਨ ਅਵਤਾਰ ਸਿੰਘ

SHARE ARTICLE

218 Views

ਤਰਨ ਤਾਰਨ 27 ਜੂਨ (ਖਿੜਿਆ ਪੰਜਾਬ)

ਇੱਕ ਮੁਸਲਮਾਨ ਕਵੀ ਮੁਹੰਮਦ ਇਕਬਾਲ ਦੇ ਬੋਲ “ਫਿਰ ਆਖਿਰ ਇੱਕ ਉੱਠੀ , ਤੌਹੀਦ ਕੀ ਪੰਜਾਬ ਸੇ , ਹਿੰਦ ਕੋ ਮਰਦੇ ਕਾਮਲ ਨੇ ਜਗਾਇਆ ਖ਼ੁਆਬ ਸੇ” ਅਜੌਕੇ ਸੰਦਰਭ ਅੰਦਰ ਵੀ ਸ਼ਾਖਸ਼ਾਤ ਪੂਰੇ ਹੁੰਦੇ ਦਿਖਾਈ ਦੇ ਰਹੇ ਹਨ , ਕਿਉਂਕਿ ਜਿੱਥੇ ਪੰਜਾਬ ਨੂੰ ਡੋਬਣ ਲਈ ਏਜੰਸੀਆਂ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ, ਉਥੇ ਹੀ ਹਰ ਗੁਰਸਿੱਖ ਅਤੇ ਪੰਥਕ ਸੰਸਥਾਵਾਂ ਪੂਰੀ ਤਰ੍ਹਾ ਪੰਜਾਬ ,ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣ ਅਤੇ ਸੰਭਾਲਣ ਲਈ ਯਤਨਸ਼ੀਲ ਹਨ। ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਇੱਕ ਇਹੋ ਜਿਹੀ ਸੰਸਥਾ ਹੈ ਜੋ ਲੰਮੇ ਅਰਸੇ ਤੋਂ ਵਿਸ਼ਵ ਪੱਧਰ ਤੇ ਪਿੰਡਾਂ ,ਸ਼ਹਿਰਾਂ, ਸਕੂਲਾਂ, ਕਾਲਜਾਂ ਵਿੱਚ ਕੌਮੀ ਭਵਿੱਖ ਦੀ ਉਸਾਰੀ ਲਈ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾ ਰਹੀ ਹੈ। ਅਜਿਹਾ “ਪੰਜ ਰੋਜਾ ਗੁਰਮਤਿ ਸਿਖਲਾਈ ਕੈਂਪ” ਗੁਰਦੁਆਰਾ ਬਾਬਾ ਹਰਨਾਮ ਸਿੰਘ ਪਿੰਡ ਪਰਿੰਗੜੀ ਵਿਖੇ ਪੀਸ ਫਾਊਂਡੇਸ਼ਨ ਯੂਕੇ , ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ । ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਗਰੁੱਪ ਵਾਇਜ ਲਿਖਤੀ ਪੇਪਰ ਲਿਆ ਗਿਆ ਜਿਸ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਜੇਤੂਆਂ ਦਾ ਸ਼ੀਲਡਾਂ ਨਾਲ ਸਨਮਾਨ ਕੀਤਾ ਗਿਆ। ਇਸ ਵਿੱਚ ਪਿੰਡ ,ਪਰਿੰਗੜੀ,ਰੂੜੇ ਆਸਲ ਅਤੇ ਸੁਹਾਵਾ ਤੋਂ ਲਗਭਗ 250 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਭਾਗ ਲਿਆ। ਅੱਜ ਕੈਂਪ ਦੀ ਸਮਾਪਤੀ ਤੇ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਬੱਚਿਆਂ ਨੇ ਗੁਰ ਇਤਿਹਾਸ ਅਤੇ ਸਮਾਜਿਕ ਕੁਰੀਤੀਆਂ ਤੇ ਕਵਿਤਾਵਾਂ ਪੇਸ਼ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ। ਇਸ ਦੇ ਨਾਲ ਹੀ ਤੀਸਰੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੇ ਲੜਕਿਆਂ ਦਾ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਸੋਹਣੀਆਂ ਦਸਤਾਰਾਂ ਸਜਾਉਣ ਵਾਲੇ ਜੇਤੂਆਂ ਨੂੰ ਇਨਾਮ ਵੰਡੇ ਗਏ। ਇਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਤੋਂ ਉਚੇਚੇ ਤੌਰ ਤੇ ਪਹੁੰਚੇ ਸਰਕਲਾਂ ਦੇ ਇੰਚਾਰਜ ਕੈਪਟਨ ਅਵਤਾਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਗੁਰਮਤਿ ਕੈਂਪ ਲਗਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ ,ਸਿੱਖ ਸਭਿਆਚਾਰ ਅਤੇ ਸਿੱਖ ਰਹਿਤ ਮਰਿਆਦਾ ਤੋਂ ਜਾਣੂ ਕਰਵਾਉਣਾ ਹੈ , ਜਿਸ ਨੂੰ ਉਹ ਦਿਨ ਬਾ ਦਿਨ ਭੁਲਦੇ ਜਾ ਰਹੇ ਹਨ। ਸੋ ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਗੁਰਮਤਿ ਕੈਂਪਾਂ ਵਿੱਚੋਂ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਵੱਡੇ ਵੱਡੇ ਅਹੁਦਿਆਂ ਵਿੱਚ ਭਰਤੀ ਹੋ ਕੇ ਗੁਰਮਤਿ ਗਿਆਨ ਨੂੰ ਵੰਡਣ ਦਾ ਕਾਰਜ ਕਰ ਰਹੇ ਹਨ। ਉਨਾਂ ਨੇ ਇਹ ਵੀ ਕਿਹਾ ਕਿ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਤਜਰਬੇਕਾਰ ਪ੍ਰਚਾਰਕ ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਭਾਈ ਮੰਗਲਜੀਤ ਸਿੰਘ ਪਰਿੰਗੜੀ ਦੇ ਵੱਲੋਂ ਬਹੁਤ ਸੋਹਣੇ ਤਰੀਕੇ ਨਾਲ ਸਿਖਲਾਈ ਦਿੱਤੀ ਗਈ। ਉਨਾਂ ਵੱਲੋਂ ਇਸ ਕਾਰਜ ਦੀ ਨਿਰਵਿਘਨਤਾ ਸਹਿਤ ਸੰਪੂਰਨਤਾ ਹੋਣ ਤੇ ਸਹਿਯੋਗ ਦੇਣ ਵਾਲੇ
ਮੁੱਖ ਸੇਵਾਦਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਅਮਰਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ, ਸੂਬੇਦਾਰ ਗੁਰਿੰਦਰ ਸਿੰਘ , ਕੇਵਲ ਸਿੰਘ, ਸਰਪੰਚ ਜੰਬਰ ਸਿੰਘ , ਸੁਰਜੀਤ ਸਿੰਘ ,ਗ੍ਰੰਥੀ ਜਸਵਿੰਦਰ ਸਿੰਘ , ਐਸ ਡੀ ਓ ਗੁਰਮੀਤ ਸਿੰਘ, ਬਾਬਾ ਹਰਦੇਵ ਸਿੰਘ ਗ੍ਰੰਥੀ ਰੂੜੇ ਆਸਲ,ਭਾਈ ਤਰਸੇਮ ਸਿੰਘ ਨੌਸ਼ਹਿਰਾ ਪਨੂੰਆਂ, ਭਾਈ ਪ੍ਰਗਟ ਸਿੰਘ, ਭਾਈ ਟਹਲ ਸਿੰਘ, ਅਤੇ ਪ੍ਰਚਾਰਕ ਸਾਹਿਬਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਦੇ ਨਾਲ ਹੀ ਬੱਚਿਆਂ ਦਾ ਸੰਗਤੀ ਰੂਪ ਵਿੱਚ ਮੁਕਾਬਲਾ ਕਰਵਾ ਕੇ ਉਸੇ ਸਮੇਂ ਸਹੀ ਜਵਾਬ ਦੇਣ ਵਾਲਿਆਂ ਦੀ ਹੌਸਲਾ ਅਫਜ਼ਾਈ ਲਈ ਛੋਟੇ ਛੋਟੇ ਨਾਮ ਦਿੱਤੇ ਗਏ। ਅਖੀਰ ਗੁਰੂ ਸਾਹਿਬ ਅੱਗੇ ਅਰਦਾਸ ਅਤੇ ਹੁਕਮਨਾਮਾ ਲੈਣ ਉਪਰੰਤ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ