Home » ਮਾਝਾ » ਪਿੰਡ ਜੋਤੀ ਸ਼ਾਹ ਦੇ ਮੋਹਤਬਾਰਾਂ ਵਿਅਕਤੀਆਂ ਵੱਲੋਂ ਸਭ ਇੰਸਪੈਕਟਰ ਨਾਲ ਮੀਟਿੰਗ

ਪਿੰਡ ਜੋਤੀ ਸ਼ਾਹ ਦੇ ਮੋਹਤਬਾਰਾਂ ਵਿਅਕਤੀਆਂ ਵੱਲੋਂ ਸਭ ਇੰਸਪੈਕਟਰ ਨਾਲ ਮੀਟਿੰਗ 

SHARE ARTICLE

221 Views

ਪਿੰਡ ਜੋਤੀ ਸ਼ਾਹ ਦੇ ਮੋਹਤਬਾਰਾਂ ਵਿਅਕਤੀਆਂ ਵੱਲੋਂ ਸਭ ਇੰਸਪੈਕਟਰ ਨਾਲ ਮੀਟਿੰਗ

ਸਭਰਾਂ 30 ਜੂਨ ( ਹੈਪੀ ਸਭਰਾ ) ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਜੋਤੀ ਸ਼ਾਹ ਦੇ ਮੋਹਤਬਾਰ ਵਿਅਕਤੀਆਂ ਵੱਲੋਂ ਨਵ ਨਿਯੁਕਤ ਸਬ ਇੰਸਪੈਕਟਰ ਬਲਵਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ ।ਜਿਸ ਵਿੱਚ ਸੀਨੀਅਰ ਆਪ ਆਗੂ ਨੌਜਵਾਨ ਗੁਰਪ੍ਰੀਤ ਸਿੰਘ ਗੋਰਾ ਵੱਲੋਂ ਸਾਬ ਇੰਸਪੈਕਟਰ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਜੋਤੀ ਸ਼ਾਹ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਅਤੇ ਆਪਣੇ ਮਾਪਿਆਂ ਅਤੇ ਪਿੰਡ ਸ਼ਹਿਰਾਂ ਦੇ ਨਾਂ ਰੌਸ਼ਨ ਕਰਨ ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਦਾ ਖਾਤਮਾ ਨਹੀਂ ਕੀਤਾ ਜਾ ਸਕਦਾ ਇਸ ਲਈ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ।ਇਸ ਮੌਕੇ ਤੇ ਪਰਮਜੀਤ ਸਿੰਘ ਰੇਸ਼ਮ ਸਿੰਘ ਜੋਤੀ ਸ਼ਾਹ ਸੂਬੇਦਾਰ ਅੰਗਰੇਜ਼ ਸਿੰਘ ਮਨਜੀਤ ਸਿੰਘ ਹਰਜੀਤ ਸਿੰਘ ਨੰਬਰਦਾਰ ਜੈਮਲ ਸਿੰਘ ਆਦਿ ਹਾਜਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ