ਅਮ੍ਰਿਤਸਰ 3 ਜੁਲਾਈ (ਖਿੜਿਆ ਪੰਜਾਬ) ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਮਿਲ ਗਈ ਹੈ ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਪਤਾ ਲੱਗਿਆ ਹੈ ਕਿ ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਹੈ ਕਿ ਐਨਐਸਏ ਐਕਟ ਤਹਿਤ ਨਜ਼ਰਬੰਦ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ।
ਉਨ੍ਹਾਂ ਫੇਸਬੁੱਕ ’ਤੇ ਕਿਹਾ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪੰਜਾਬ ਪੁਲੀਸ ਦੇ ਸੂਤਰਾਂ ਦਾ ਕਹਿਣਾ ਹੈ ਕਿ ‘ਵਾਰਿਸ ਪੰਜਾਬ ਦੇ’ ਮੁਖੀ ਨੂੰ ਆਸਾਮ ਦੀ ਦਿਬਰੂਗੜ੍ਹ ਜੇਲ੍ਹ ਤੋਂ ਹੈਲੀਕਾਪਟਰ ਰਾਹੀਂ ਸਿੱਧੇ ਸੰਸਦ ਵਿੱਚ ਲਿਜਾਏ ਜਾਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।