ਖਾਲੜਾ 10 ਜੁਲਾਈ (ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ , ਜੋ ਕਿ ਪਿਛਲੇ ਦੋ ਅਰਸਿਆਂ ਤੋਂ ਲਗਾਤਾਰ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਕਰਵਾਉਣ ਲਈ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ। ਉਸ ਵੱਲੋਂ ਨੌਜਵਾਨ ਬੱਚੇ ਅਤੇ ਬੱਚਿਆਂ ਲਈ ਇੱਕ ਅਲੌਕਿਕ ਮਿਸਾਲ ਪੈਦਾ ਕਰਨ ਵਾਲੇ ਪਾਰਉਪਕਾਰੀ, ਸੂਰਵੀਰ ਯੋਧੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 12 ਜੁਲਾਈ ਦਿਨ ਸ਼ੁਕਰਵਾਰ ਨੂੰ 8 ਵਜੇ ਤੋਂ ਲੈ ਕੇ 12 ਵਜੇ ਤੱਕ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਸ਼ਹੀਦ ਪਿੰਡ ਪੂਹਲਾ ਵਿਖੇ ਮੈਨੇਜਰ ਜਗੀਰ ਸਿੰਘ, ਰਸੀਵਰ ਜਸਪਾਲ ਸਿੰਘ ਹੈਡ ਗ੍ਰੰਥੀ ਸਾਹਿਬਾਨ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਜਿਸ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਜਰਮਨ ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਹੁਣ ਤੱਕ ਸੁਸਾਇਟੀ ਵੱਲੋਂ 87 ਧਾਰਮਿਕ ਮੁਕਾਬਲੇ ਸੰਪੂਰਨ ਹੋ ਚੁੱਕੇ ਹਨ ਅਤੇ 88ਵਾਂ ਮੁਕਾਬਲਾ ਕੌਮ ਦੇ ਸਿਰ ਲੱਥ ਯੋਧੇ ਭਾਈ ਤਾਰੂ ਸਿੰਘ ਜੀ ਦੇ ਅਸਥਾਨਾਂ ਤੇ ਕਰਵਾਉਣ ਵਿੱਚ ਅਸੀਂ ਮਾਨ ਮਹਿਸੂਸ ਕਰ ਰਹੇ ਹਾਂ। ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਨੇ ਇਲਾਕੇ ਦੇ ਸਕੂਲ ਪ੍ਰਬੰਧਕ ਪ੍ਰਿੰਸੀਪਲ ਅਤੇ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਦਸਤਾਰ, ਦੁਮਾਲੇ ,ਸ਼ੀਸ਼ਾ ,ਬਾਜ, ਪਿਨ,ਚਾਰਟ , ਕਲਰ, ਜਮੈਟਰੀ ਬਾਕਸ ਅਤੇ ਹੋਰ ਲੁੜੀਦਾ ਸਮਾਨ ਦੇ ਕੇ ਭੇਜਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ ਮੀਤ ਸਕੱਤਰ, ਭਾਈ ਹਰਚਰਨ ਸਿੰਘ ਉਬੋਕੇ, ਜੋਨਲ ਇਨਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਲਹਿਰੀ ਆਕਾਸ਼ਦੀਪ ਸਿੰਘ ਜਗਦੀਸ਼ ਸਿੰਘ ਸਾਜਨਦੀਪ ਸਿੰਘ ਹਰਮਨਦੀਪ ਸਿੰਘ ਸੁਖਮਨਦੀਪ ਸਿੰਘ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।