ਚੰਡੀਗੜ੍ਹ 18 ਜੁਲਾਈ (ਖਿੜਿਆ ਪੰਜਾਬ) ਰੋਜਾਨਾ ਪਹਿਰੇਦਾਰ ਅਖਬਾਰ ਦੇ ਸੰਪਾਦਕ ਸਰਦਾਰ ਜਸਪਾਲ ਸਿੰਘ ਹੇਰਾਂ ਸਾਡੇ ਵਿਚ ਨਹੀ ਰਹੇ। ਓਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਨੇ ਹਮੇਸ਼ਾ ਬੇਬਾਕੀ ਅਤੇ ਨਿਡਰਤਾ ਨਾਲ ਪੰਥਕ ਮੁੱਦਿਆਂ ਨੂੰ ਉਠਾਇਆ। ਪੰਥ ਦਾ ਦਰਦ ਉਨ੍ਹਾਂ ਦੀ ਹਰ ਲਿਖਤ ਚੋ ਝਲਕਦਾ ਸੀ। ਪਹਿਰੇਦਾਰ ਨੂੰ ਚਲਦਾ ਰੱਖਣ ਲਈ ਵੀ ਉਨ੍ਹਾਂ ਨੂੰ ਬਹੁਤ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਚਾਹੇ ਉਹ ਸਰਕਾਰੀ ਹੋਣ ਜਾ ਆਰਥਿਕ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।