Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਜੀ ਆਸਟਰੀਆ ਵਿਖੇ 15 ਅਗਸਤ ਤੋਂ ਬੱਚਿਆਂ ਦਾ ਗੁਰਮਤਿ ਕੈਂਪ ਚਲ ਰਿਹਾ ਹੈ ।

ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਜੀ ਆਸਟਰੀਆ ਵਿਖੇ 15 ਅਗਸਤ ਤੋਂ ਬੱਚਿਆਂ ਦਾ ਗੁਰਮਤਿ ਕੈਂਪ ਚਲ ਰਿਹਾ ਹੈ ।

SHARE ARTICLE

221 Views


ਆਖਨ 18 ਜੁਲਾਈ (ਜਗਦੀਸ਼ ਸਿੰਘ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿਖਿਆਂ ਦੇਣ ਲਈ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਅਸਟਰੀਆ ਦੀ ਗੁਰਦੁਆਰਾ ਪ੍ਰਬੰਧਕ ਕਮੇਂਟੀ ਨੇ ਸੰਗਤਾਂ ਦੇ ਸਹਿਯੋਗ ਨਾਲ 15 ਜੁਲਾਈ ਤੋਂ ਬੱੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ ਹੈ।ਕੈਂਪ ਵਿੱਚ ਗੁਰਮਤਿ ਦੀਆ, ਪੰਜਾਬੀ ਦੀਆ. ਗੁਰਬਾਣੀ ਸੰਥਿਆਂ, ਕੀਰਤਨ ਦੀਆਂ ਕਲਾਸਾਂ ਲਗਾਈਆਂ ਜਾ ਰਹੀਆ ਹਨ। ਕੈਂਪ ਵਿੱਚ ਗੁਣਾਂ ਨਾਲ ਸਾਂਝ ਪਾਉਣ ਲਈ ਆਪ ਆਓ ਤੇ ਆਪਣੇ ਬੱਚਿਆਂ ਨੂੰ ਨਾਲ ਲਿਆਓ। ਗੁਰਮਤਿ ਸਿੱਖਲਾਈ ਦੀਆ ਕਲਾਸਾਂ ਸਵੇਰੇ 10 ਵਜੇ ਤੋ ਸਾਮ 5 ਵਜੇ ਤਕ ਲਗਦੀਆ ਆਹਨ।ਭਾਈ ਜਗਦੀਸ਼ ਸਿੰਘ ਸਿੱਖ ਸੰਦੇਸਾ ਜਰਮਨੀ ਵਾਲੇ ਗੁਰਮਤਿ ਦੀਆ ਤੇ ਗੁਰਬਾਣੀ ਦੀਆ ਕਲਾਸਾਂ ਲਗਾਉਣ ਦੀਆ ਸੇਵਾਵਾਂ ਨਿਭਾ ਰਹੇ ਹਨ। ਗ੍ਰੰਥੀ ਭਾਈ ਰਜਿੰਦਰ ਸਿੰਘ ਕੀਰਤਨ ਦੀ ਕਲਾਸਾਂ ਲਗਾ ਰਹੇ ਹਨ। ਬੱੱਚਿਆਂ ਨੂੰ ਪੰਜਾਬੀ ਦੀ ਅਧੁਨਿਕ ਤਰੀਕੇ ਨਾਲ ਸਿੱਖਲਾਈ ਦਿਤੀ ਜਾ ਰਹੀ ਹੈ।ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱੱਚਿਆਂ ਅਤੇ ਵੱਡਿਆਂ ਦੀ ਗੁਰਮਤਿ ਪ੍ਰੀਖਿਆ ਲਈ ਜਾਵੇਗੀ। ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਅਤੇ ਕੈਂਪ ਵਿਚ ਹਿੱਸਾ ਲੈਣ ਵਾਲੇ ਅਤੇ ਕੈਂਪ ਵਿਚ ਸੇਵਾ ਕਰਨ ਵਾਲੇ ਸੇਵਾਦਾਰ ਵੀਰ ਅਤੇ ਭੈਣਾਂ ਦਾ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਂਟੀ ਗੁਰੂ ਅੰਗਦ ਸਾਹਿਬ ਜੀ ਅਸਟਰੀਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ