ਤਾਰਨ ਤਰਨ 29 ਜੁਲਾਈ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ ਏ ਦਸਤਾਰ ਲਹਿਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ, ਗੁਰੂ ਰਾਮਦਾਸ ਜੀ ਤੇ ਗੁਰਤਾ ਗੱਦੀ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਤੀਸਰਾ ਸਲਾਨਾ ਸਮਾਗਮ ਗੁਰਦੁਆਰਾ ਨਾਨਕ ਪੜਾਉ ਫਤਿਹਾਬਾਦ ਵਿਖੇ ਕੀਤਾ ਜਾ ਰਿਹਾ ਹੈ ਜਿਸ ਵਿੱਚ ਗੋਇੰਦਵਾਲ ਤਰਨ ਤਾਰਨ ਸਰਹਾਲੀ ਦੀ ਆਸ ਪਾਸ ਦੇ 15 ਸਕੂਲਾਂ ਦੇ ਸਵਾਲ ਜਵਾਬ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ ਦੋ ਭਾਗਾਂ ਸੈਮੀਫਾਈਨਲ ਅਤੇ ਫਾਈਨਲ ਵਿਚ ਹੋਣਗੇ। ਸੈਮੀ ਫਾਈਨਲ ਮੁਕਾਬਲੇ ਦੀ ਸ਼ੁਰੂਆਤ 29 ਜੁਲਾਈ ਨੂੰ ਵੱਖ ਵੱਖ ਸਕੂਲਾਂ ਵਿੱਚ ਕੀਤੀ ਜਾ ਰਹੀ ਹੈ ਜਿਸ ਵਿੱਚ ਹਰੇਕ ਸਕੂਲ ਦੀਆਂ ਚਾਰ ਟੀਮਾਂ ਭਾਗ ਲੈਣਗੀਆਂ। ਇਹਨਾਂ ਚਾਰ ਟੀਮਾਂ ਵਿੱਚੋਂ ਇੱਕ ਟੀਮ ਦੀ ਚੋਣ ਫਾਈਨਲ ਮੁਕਾਬਲੇ ਦੇ ਲਈ ਕੀਤੀ ਜਾਵੇਗੀ। ਇਨਾ ਉਪਰੋਂ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਅਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸਕੂਲ ਵਿੱਚ ਕਰਵਾਏ ਜਾਣ ਵਾਲੇ ਸੈਮੀ ਫਾਈਨਲ ਮੁਕਾਬਲਿਆਂ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੀਆਂ ਟੀਮਾਂ ਨੂੰ ਸਾਂਝੇ ਰੂਪ ਵਿੱਚ ਸ਼ੀਲਡਾਂ ਨਾਲ ਅਤੇ ਬਾਕੀ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਨੇ ਸਕੂਲਾਂ ਦੇ ਪ੍ਰਬੰਧਕ ਪ੍ਰਿੰਸੀਪਲ ਅਤੇ ਬੱਚਿਆਂ ਨੂੰ ਤਿਆਰੀ ਕਰਵਾਉਣ ਵਾਲੇ ਅਜੇ ਆਪ ਸਾਹਿਬਾਨ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਤੇ ਸਕੂਲਾਂ ਨੇ ਸਾਨੂੰ ਲੋੜ ਤੋਂ ਵੱਧ ਸਨਮਾਨ ਦੇ ਕੇ ਨਿਵਾਜਿਆ ਹੈ। ਸੈਮੀ ਫਾਈਨਲ ਮੁਕਾਬਲਾ ਕਰਵਾਉਣ ਲਈ ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ ਭਾਈ ਹਰਚਰਨ ਉਬੋਕੇ , ਭਾਈ ਹਰਜੀਤ ਸਿੰਘ ਲਹਿਰੀ, ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਮਨਦੀਪ ਸਿੰਘ ਘੋਲੀਆ ਕਲਾਂ ,ਵੀਰ ਨਿੰਦਰ ਪਾਲ ਸਿੰਘ ਮਲੰਗ ਸ਼ਾਹ ਵਾਲਾ, ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਜਗਦੀਸ਼ ਸਿੰਘ ਭਿਖੀਵਿੰਡ, ਭਾਈ ਸਾਜਨ ਪ੍ਰੀਤ ਸਿੰਘ , ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਭਾਈ ਮਨਪ੍ਰੀਤ ਸਿੰਘ ਸੰਗਵਾਂ, ਭਾਈ ਅਮਨਦੀਪ ਸਿੰਘ ਸਭਰਾ, ਭਾਈ ਸੁਖਵਿੰਦਰ ਸਿੰਘ ਖਾਲੜਾ ਭਾਈ ਹੀਰਾ ਸਿੰਘ ਸੋਹਲ ਅਤੇ ਭਾਈ ਗੁਰਜੰਟ ਸਿੰਘ ਭਿੱਖੀ ਵਿੰਡ, ਭਾਈ ਦਲਜੀਤ ਸਿੰਘ ਖਵਾਸਪੁਰ , ਹਰਪ੍ਰੀਤ ਸਿੰਘ ਪੱਟੀ , ਆਕਾਸ਼ਦੀਪ ਸਿੰਘ ਪੱਟੀ ਵਾਹਿਗੁਰੂਅਗਵਾਈ ਵਿੱਚ ਟੀਮਾਂ ਪਹੁੰਚ ਕੇ ਇਸ ਕਾਰਜ ਨੂੰ ਸਫਲ ਬਣਾਉਣਗੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।