ਡੇਹਰਾ ਸਾਹਿਬ 27 ਅਗਸਤ (ਖਿੜਿਆ ਪੰਜਾਬ) ਸ੍ਰੀ ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਉਣ ਦੇ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋ ਸ਼ਤਾਬਦੀ ਦੇ ਸਬੰਧ ਵਿੱਚ 16 17 ਤੇ 18 ਸਤੰਬਰ ਨੂੰ ਗੁਰਮਤ ਸਮਾਗਮ ਕੀਤੇ ਜਾ ਰਹੇ ਹਨ ਉਸੇ ਲੜੀ ਤਹਿਤ ਮਿਤੀ 6 ਸਤੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਵੱਡੇ ਪੱਧਰ ਤੇ ਗੁਰਮਤ ਸਮਾਗਮ ਹੋ ਰਹੇ ਹਨ। ਅਤੇ 7 ਸਤੰਬਰ ਨੂੰ ਗੁਰਦੁਆਰਾ ਚੋਹਲਾ ਸਾਹਿਬ ਪਾਤਸ਼ਾਹੀ ਪੰਜਵੀਂ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਤੱਕ ਇੱਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਇਲਾਕੇ ਭਰ ਦੀ ਸੰਗਤ ਦੀ ਇੱਕ ਭਰਵੀ ਮੀਟਿੰਗ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਗਈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਰਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਉਨਾਂ ਨੇ ਦੱਸਿਆ ਕਿ 6 ਸਤੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹੋ ਰਹੇ ਗੁਰਮਤ ਸਮਾਗਮ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਜਥੇ ਪੰਥ ਪ੍ਰਸਿੱਧ ਢਾਡੀ ਜਥੇ ਅਤੇ ਸਿੰਘ ਸਾਹਿਬਾਨ ਹਾਜ਼ਰੀ ਭਰਨਗੇ ਸੋ ਇਹ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਇਲਾਕੇ ਭਰ ਦੀਆਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਗਈ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਸਰਦਾਰ ਗੁਰਬਚਨ ਸਿੰਘ ਕਰਮੂਵਾਲਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਗੁਰਿੰਦਰ ਸਿੰਘ ਟੋਨੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਰਦਾਰ ਸੁਖਵਰਸ਼ ਸਿੰਘ ਪੰਨੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸੰਤ ਬਾਬਾ ਲੱਖਾ ਸਿੰਘ ਕੋਟਾ ਵਾਲਿਆਂ ਦੀ ਕਾਰ ਸੇਵਾ ਚੱਲ ਰਹੀ ਹੈ ਸੋ ਉਹਨਾਂ ਦੇ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਕੇ ਲੰਗਰ ਅਤੁੱਟ ਵਰਤਣਗੇ ਇਸ ਮੌਕੇ ਆਸ ਪਾਸ ਦੇ ਪਿੰਡਾਂ ਦੇ ਮੋਹਤਬਾਰ ਸੱਜਣ ਹਾਜ਼ਰ ਸਨ ਬਾਬਾ ਮਹਿਤਾ ਕਾਲੂ ਸੇਵਾ ਸੁਸਾਇਟੀ ਦੇ ਨੌਜਵਾਨ ਵੀ ਹਾਜ਼ਰ ਸਨ ਸੋ ਇਲਾਕੇ ਭਰ ਦੀ ਸੰਗਤ ਨੇ ਇਹਨਾਂ ਸਮਾਗਮਾਂ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਦੇਣ ਦਾ ਭਰੋਸਾ ਪ੍ਰਗਟ ਕੀਤਾ ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸਰਦਾਰ ਕਰਤਾਰ ਸਿੰਘ ਚੋਹਲਾ ਸਾਹਿਬ ਅਤੇ ਢਾਡੀ ਕਵੀਸ਼ਰ ਤੇ ਪ੍ਰਚਾਰਕ ਸਾਹਿਬਾਨ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।