ਪੱਟੀ 2 ਸਤੰਬਰ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ ਇ ਦਸਤਾਰ ਲਹਿਰ ਪੰਜਾਬ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਅਤੇ ਗੁਰੂ ਅਮਰਦਾਸ ਜੀ ਤੇ ਜੋਤੀ ਜੋਤ ਦਿਵਸ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਲਾਨਾ ਧਾਰਮਿਕ ਮੁਕਾਬਲੇ (ਸੁਆਲ ਜਵਾਬ, ਦਸਤਾਰ ਦੁਮਾਲਾ ਗੁਰਦੁਆਰਾ ਪ੍ਰਬੰਧਕ ਕਮੇਟੀ ,ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਐਨਆਰਆਈ ਵੀਰਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਨਾਨਕ ਪੜਾਓ ਫਤਿਹਾਬਾਦ ਵਿਖੇ ਚਾਰ ਸਤੰਬਰ ਦਿਨ ਬੁੱਧਵਾਰ ਨੂੰ 9 ਵਜੇ ਤੋਂ ਲੈ ਕੇ 1 ਵਜੇ ਤੱਕ ਕਰਵਾਏ ਜਾ ਰਹੇ ਹਨ ਜਿਨਾਂ ਵਿੱਚ ਤਰਨ ਤਾਰਨ ਗੋਇੰਦਵਾਲ ਸਰਹਾਲੀ ਅਤੇ ਇਸ ਦੇ ਆਸ ਪਾਸ ਦੇ ਸਕੂਲਾਂ ਦੇ ਲੜਕੇ ਲੜਕੀਆਂ ਭਾਗ ਲੈ ਰਹੇ ਹਨ । ਇਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ (ਜਰਮਨ), ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਗੁਰਜੰਟ ਸਿੰਘ ਭਿੱਖੀਵਿੰਡ ਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਵਾਲ ਜਵਾਬ ਮੁਕਾਬਲਿਆਂ ਵਿੱਚ ਪਹਿਲੇ ਦੂਸਰੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਨਗਦ ਰਾਸ਼ੀ ਅਤੇ ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੇਤੂ ਬੱਚਿਆਂ ਨੂੰ ਦਸਤਾਰਾਂ ਤੇ ਪ੍ਰਭਾਵਸ਼ਾਲੀ ਸ਼ੀਲਡਾਂ ਦੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਸੁਸਾਇਟੀ ਵੱਲੋਂ ਗੁਰੂ ਸਾਹਿਬ ਜੀ ਤੋਂ ਪ੍ਰੇਰਨਾ ਲੈ ਕੇ ਪਹਿਲੀ ਵਾਰ ਗਰਾਊਂਡ ਪੱਧਰ ਤੇ ਕੌਮੀ ਭਵਿੱਖ ਦੀ ਉਸਾਰੀ ਅਤੇ ਚੜ੍ਹਦੀ ਕਲਾ ਲਈ ਕਾਰਜ ਕਰਨ ਵਾਲੀਆਂ ਪੰਜ ਮਹਾਨ ਸ਼ਖਸ਼ੀਅਤਾਂ ਦਾ ਕੌਮੀ ਹੀਰੇ ਅਵਾਰਡ ਦੇ ਕੇ ਸਨਮਾਨ ਵੀ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵੱਲੋਂ ਸੰਗਤਾਂ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਉਥੇ ਨਾਲ ਹੀ ਇਲਾਕੇ ਦੀਆਂ ਜਥੇਬੰਦੀਆਂ ਬਾਬਾ ਦੀਪ ਸਿੰਘ ਚੈਰੀਟੇਬਲ ਟਰਸਟ, ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੁਸਾਇਟੀ, ਮਨੁੱਖਤਾ ਦੀ ਸੇਵਾ ਖੂਨਦਾਨ ਕਮੇਟੀ, ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ, ਅਕਾਲ ਪੁਰਖ ਕੀ ਫੌਜ, ਲੰਗਰ ਚਲੇ ਗੁਰ ਸ਼ਬਦ ਸੰਸਥਾ, ਸਿੱਖ ਮਿਸ਼ਨਰੀ ਕਾਲਜ ਸਰਕਲ ਭਿਖੀਵਿੰਡ ਬੀੜ ਬਾਬਾ ਬੁੱਢਾ ਜੀ ਅਤੇ ਗੁਰਮਤ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਦੇ ਅਹੁਦੇਦਾਰ, ਇਲਾਕੇ ਦੇ ਪ੍ਰਚਾਰਕ ਆਪਣੇ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚ ਰਹੇ ਹਨ। ਸੋ ਆਪ ਇਲਾਕਾ ਨਿਵਾਸੀ ਸਾਧ ਸੰਗਤ ਦੇ ਚਰਨਾਂ ਵਿੱਚ ਨਿਮਰਤਾ ਸਹਿਤ ਬੇਨਤੀ ਹੈ ਕਿ ਆਪਣੇ ਬੱਚਿਆਂ ਨੂੰ ਇਹਨਾਂ ਧਾਰਮਿਕ ਮੁਕਾਬਲਿਆਂ ਵਿੱਚ ਦਸਤਾਰ ਦੁਮਾਲਾ ਸ਼ੀਸ਼ਾ ਬਾਜ ਪਿਨ ਦੇ ਕੇ ਜਰੂਰ ਭੇਜੋ ਜੀ। ਇਸ ਮੌਕੇ ਸੋਸਾਇਟੀ ਦੇ ਧਾਰਮਿਕ ਮੁਕਾਬਲਿਆਂ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਹਰਜੀਤ ਸਿੰਘ ਆਕਾਸ਼ਦੀਪ ਸਿੰਘ ਜਗਦੀਸ਼ ਸਿੰਘ ਸਾਜਨਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਜੀ ਪ੍ਰਚਾਰਕ, ਅਤੇ ਭਾਈ ਭਗਵਾਨ ਸਿੰਘ ਜੀ,ਭਾਈ ਹਰਪ੍ਰੀਤ ਸਿੰਘ ਜੀ ਮਨਿਆਰੀ ਵਾਲੇ, ਦਲਜੀਤ ਸਿੰਘ ਜੀ ਖਵਾਸਪੁਰ ਆਦਿ ਹਾਜ਼ਰ ਸਨ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।