Home » ਸੰਸਾਰ » ਜਰਮਨੀ » ਗੁੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾ ਦੇ ਸਗਿਯੋਗ ਨਾਲ ਗੁਰੂ ਰਾਮਦਾਸ ਜੀ ਡਿਊਸਬਰਗ ਵਿਖੇਂ ਸਿੱਖ ਸੰਦੇਸਾ ਜਰਮਨੀ ਵਲੋਂ ਬੱਚਿਆਂ ਦਾ ਅਤੇ ਵੱਡਿਆਂ ਦਾ ਗੁਰਮਤਿ ਕੈਂਪ 14 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ।

ਗੁੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾ ਦੇ ਸਗਿਯੋਗ ਨਾਲ ਗੁਰੂ ਰਾਮਦਾਸ ਜੀ ਡਿਊਸਬਰਗ ਵਿਖੇਂ ਸਿੱਖ ਸੰਦੇਸਾ ਜਰਮਨੀ ਵਲੋਂ ਬੱਚਿਆਂ ਦਾ ਅਤੇ ਵੱਡਿਆਂ ਦਾ ਗੁਰਮਤਿ ਕੈਂਪ 14 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ।

SHARE ARTICLE

220 Views

ਜਰਮਨੀ 25 ਸਤੰਬਰ (ਜਗਦੀਸ਼ ਸਿੰਘ) ਗੁਰਦੁਆਰਾ ਪ੍ਰਬੰਧਕ ਕਮੇਟੀ ਮਾਰਕਸਲੋਹ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਣਾਂ ਨਾਲ ਸਾਂਝ ਪਾਉਣ ਲਈ ਸਿੱਖ ਸੰਦੇਸਾ ਜਰਮਨੀ ਅਤੇ ਗੁਰੂ ਗ੍ਰੰਥ ਸਾਹਿਬ ਗੁਰਮਤਿ ਅਕੈਡਮੀ ਜਰਮਨੀ ਵਲੋਂ ਗੁਰਦੁਆਰਾ ਗੁਰੂ ਰਾਮਦਾਸ ਮਾਰਕਸਲੋਹ ਡਿਊਸਬਰਗ ਵਿਖੇ ਬੱਚਿਆਂ ਅਤੇ ਵੱੱਡਿਆਂ ਦਾ ਗੁਰਮਤਿ ਕੈਂਪ 14 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਮਤਿ, ਪੰਜਾਬੀ ਅਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ ਗੁਰਮਤਿ ਪ੍ਰੀਖਿਆਂ ਲਈ ਜਾਵੇਗੀ ਅਤੇ ਪ੍ਰਸ਼ਨ ਮੰਚ ਪ੍ਰੋਗਰਾਮ ਵੀ ਹੋਵੇਗਾ। ਬੱਚਿਆ ਨੂੰ ਪੰਜਾਬੀ ਆਧੁਨਿਕ ਤਰੀਕੇ ਨਾਲ ਪੰਜਾਬੀ ਖੇੱਡਾਂ ਨਾਲ ਸਿੱਖਾਈ ਜਾਵੇਗੀ। kiਗੁਰਮਤਿ ਕੈਂਪ ਵਿਚ ਭਾਗ ਲੈਣ ਵਾਲੇ ਸਾਰਿਆ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਜਮਾਤਾਂ ਹਰ ਰੋਜ ਸਵੇਰੇ 11 ਵਜੇ ਤੋਂ 4 ਵਜੇ ਤੱਕ ਲਗਣ ਗੀਆ। ਕੈਂਪ ਵਿਚ ਆਪ ਆਓ ਅਤੇ ਆਪਣੇ ਬੱਚਿਆ ਨੂੰ ਲਿਆਓ ਤੇ ਗੁਰਮਤਿ ਦੀ ਜਾਣਕਾਰੀ ਹਾਸਲ ਕਰੋ।ਕੈਂਪ ਵਿਚ ਭਾਗ ਲੈਣ ਵਾਲੇ ਆਪਣਾ ਨਾਮ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਨੂੰ ਲਿਖਵਾ ਦੇਣ ਜੀ। ਵਧੇਰੇ ਜਾਣਕਾਰੀ ਲਈ ਭਾਈ ਸਤਿਨਾਮ ਸਿੰਘ 01733839375, ਸਿੱਖ ਸੰਦੇਸਾ ਜਰਮਨੀ ਭਾਈ ਜਗਦੀਸ਼ ਸਿੰਘ 01633648268

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ