ਦੁਸਹਿਰੇ ਨੂੰ ਮੁੱਖ ਰੱਖਦੇ ਹੋਏ ਹਲਕਾ ਖੇਮਕਰਨ ਅਧੀਨ ਪੈਂਦੇ ਵੱਖ ਵੱਖ ਥਾਣਾ ਮੁਖੀਆਂ ਵੱਲੋਂ ਫਲੈਗ ਮਾਰਚ l
ਖਾਲੜਾ 11 ਅਕਤੂਬਰ (ਗੁਰਪ੍ਰੀਤ ਸਿੰਘ ਸੈਡੀ) ਦੁਸਹਿਰੇ ਨੂੰ ਮੁੱਖ ਰੱਖਦੇ ਹੋਏ ਅੱਜ ਐੱਸਐੱਸਪੀ ਤਰਨ ਤਾਰਨ ਸ੍ਰੀ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ ਐਸ ਪੀ ਪ੍ਰੀਤਇੰਦਰ ਸਿੰਘ ਭਿੱਖੀਵਿੰਡ ਦੀ ਅਗਵਾਈ ਹੇਠਾਂ ਥਾਣਾ ਖਾਲੜਾ ਅਤੇ ਵੱਖ ਵੱਖ ਥਾਣਿਆਂ ਦੀ ਪੁਲਸ ਫੋਰਸ ਵਲੋਂ ਖਾਲੜਾ ,ਭਿੱਖੀਵਿੰਡ,ਅਮਰਕੋਟ ,ਖੇਮਕਰਨ , ਵਿਖੇ ਫਲੈਗ ਮਾਰਚ ਕੀਤਾ ਗਿਆ।ਇਹ ਫਲੈਗ ਮਾਰਚ ਵੱਖ ਵੱਖ ਥਾਣਿਆਂ ਤੋਂ ਸ਼ੁਰੂ ਹੁੰਦਾ ਹੋਇਆ ਬਜਾਰਾਂ ਦੇ ਵੱਖ-ਵੱਖ ਹਿੱਸਿਆਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਆਦਿ ਅੰਦਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਪ੍ਰੀਤਇੰਦਰ ਸਿੰਘ ਭਿੱਖੀਵਿੰਡ ਨੇ ਦੱਸਿਆ ਕਿ ਦੁਸਹਿਰੇ ਦੀ ਆਮਦ ਨੂੰ ਮੁੱਖ ਰੱਖ ਦੇ ਹੋਏ ਇਹ ਫਲੈਗ ਮਾਰਚ ਕੀਤਾ ਗਿਆ ਹੈ। ਇਸ ਮੌਕੇ ਥਾਣਾ ਮੁਖੀ ਹਰਪ੍ਰੀਤ ਸਿੰਘ ਵਿਰਕ,ਥਾਣਾ ਮੁਖੀ ਖਾਲੜਾ ਸਤਪਾਲ ਸਿੰਘ ਛੀਨਾ, ਥਾਣਾ ਕੱਚਾ ਪੱਕਾ ਜਸਪਾਲ ਸਿੰਘ,ਥਾਣਾ ਵਲਟੋਹਾ ਦੇ ਚਰਨ ਸਿੰਘ,ਥਾਣਾ ਖੇਮਕਰਨ ਮੁਖੀ ਰਵੀ ਕੁਮਾਰ ਅਤੇ ਪੁਲਿਸ ਫੋਰਸ ਦੇ ਜਵਾਨ ਹਾਜ਼ਰ ਸਨ l
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।