ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਵਿਖੇ ਸ਼ਰਧਾ ਪੂਰਵਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਹੀ ਸ਼ਰਧਾ ਭਾਵ ਨਾਲ ਭਾਗ ਲਿਆ। ਸਮਾਗਮ ਦੇ ਦੌਰਾਨ, ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਉੱਚੀਆਂ ਸਿੱਖਿਆਵਾਂ ਨੂੰ ਸਮਰਪਿਤ ਵਿਆਖਿਆਵਾਂ ਕੀਤੀਆਂ। ਇਸ ਮੌਕੇ ‘ਤੇ ਵਿਦਿਆਰਥੀਆਂ ਦੁਆਰਾ ਕੀਰਤਨ, ਕਵੀਸ਼ਰੀ, ਅਤੇ ਢਾਡੀ ਵਾਰਾਂ ਦਾ ਗਾਇਨ ਵੀ ਕੀਤਾ ਗਿਆ, ਜਿਸ ਨੇ ਸਾਰਿਆਂ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਜੋੜਿਆ।
ਸਮਾਗਮ ਵਿੱਚ ਸਕੂਲ ਦੇ ਚੀਫ ਡਾਇਰੈਕਟਰ ਬੁੱਢਾ ਸਿੰਘ, ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ, ਅਤੇ ਪ੍ਰਿੰਸੀਪਲ ਅਜੀਤ ਕੌਰ ਸਮੂਹ ਅਧਿਆਪਕਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ । ਚੀਫ ਡਾਇਰੈਕਟਰ ਬੁੱਢਾ ਸਿੰਘ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਤੇ ਰੌਸ਼ਨੀ ਪਾਉਂਦੇ ਹੋਏ, ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰਾਹੀਂ ਉੱਚੇ ਜੀਵਨ ਮੂਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।
ਵਿਸ਼ੇਸ਼ ਤੌਰ ‘ਤੇ, ਇਸ ਸੰਪੂਰਨ ਪ੍ਰੋਗਰਾਮ ਲਈ ਮਿਹਨਤੀ ਅਧਿਆਪਕ ਜੋ ਵਿਦਿਆਰਥੀਆਂ ਨੂੰ ਕਲਾ ਦੇ ਮਾਹਿਰ ਬਣਾਉਣ ‘ਚ ਮੁੱਖ ਭੂਮਿਕਾ ਨਿਭਾ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹਨ। ਢਾਡੀ ਕਲਾ ਦੇ ਉਸਤਾਦ ਕਰਮਜੀਤ ਸਿੰਘ ਮਾਨ, ਕਵੀਸ਼ਰੀ ਉਸਤਾਦ ਬਗੀਚਾ ਸਿੰਘ ਬਲੇਰ, ਅਤੇ ਕੀਰਤਨ ਅਧਿਆਪਕ ਗੁਰਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਵਾ ਕੇ ਸਫਲ ਪ੍ਰਦਰਸ਼ਨ ਲਈ ਤਿਆਰ ਕੀਤਾ।
ਇਹ ਸਮਾਗਮ ਇੱਕ ਸਮਰਪਿਤ ਅਤੇ ਆਧਿਆਤਮਿਕ ਵਾਤਾਵਰਣ ਵਿਚ ਬੜੀ ਸਫਲਤਾ ਨਾਲ ਸੰਪੂਰਨ ਹੋਇਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।