ਆਖਨ 23 ਅਕਤੂਬਰ (ਜਗਦੀਸ਼ ਸਿੰਘ) ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਣਾਂ ਨਾਲ ਸਾਂਝ ਪਾਉਣ ਲਈ ਬੱਚਿਆਂ ਅਤੇ ਵੱੱਡਿਆਂ ਦਾ ਗੁਰਮਤਿ ਕੈਂਪ 21 ਅਕਤੂਬਰ ਨੂੰ ਲਗਾਇਆ ਗਿਆ ਹੈ । ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਮਤਿ, ਪੰਜਾਬੀ ਅਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ ਗੁਰਮਤਿ ਪ੍ਰੀਖਿਆ ਲਈ ਜਾਵੇਗੀ ਅਤੇ ਪ੍ਰਸ਼ਨ ਮੰਚ ਪ੍ਰੋਗਰਾਮ ਵੀ ਹੋਵੇਗਾ। ਵਿਦਿਆਰਥੀਆਂ ਨੂੰ ਪੰਜਾਬੀ ਆਧੁਨਿਕ ਤਰੀਕੇ ਨਾਲ ਪੰਜਾਬੀ ਖੇੱਡਾਂ ਨਾਲ ਸਿੱਖਾਈ ਜਾਵੇਗੀ । ਗੁਰਮਤਿ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਜਮਾਤਾਂ ਹਰ ਰੋਜ ਸਵੇਰੇ 10 ਵਜੇ ਤੋਂ 5 ਵਜੇ ਤੱਕ ਲਗਣਗੀਆ। ਗੁਰਮਤਿ ਦੀਆਂ ਜਮਾਤਾਂ ਭਾਈ ਜਗਦੀਸ਼ ਸਿੰਘ ਸਿੱਖ ਸੰਦੇਸਾ ਜਰਮਨੀ ਵਾਲੇ ਲਗਾਉਣਗੇ। ਸਾਰੇ ਕੈਂਪ ਵਿਚ ਆਪ ਆਓ ਅਤੇ ਆਪਣੇ ਬਚਿਆਂ ਨੂੰ ਲਿਆਓ ਤੇ ਗੁਰਮਤਿ ਦੀ ਜਾਣਕਾਰੀ ਹਾਸਲ ਕਰੋ।ਕੈਂਪ ਵਿਚ ਭਾਗ ਲੈਣ ਵਾਲੇ ਆਪਣਾ ਨਾਮ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਜਾ ਪ੍ਰਬੰਧਕਾਂ ਨੂੰ ਲਿਖਵਾਉਣ ਜੀ। ਵਧੇਰੇ ਜਾਣਕਾਰੀ ਲਈ ਪ੍ਰਧਾਨ ਅਮਰੀਕ ਸਿੰਘ +4915774583411, ਜਰਨਲ ਸਖੱਤਰ ਮਹਿੰਦਰ ਸਿੰਘ + 49 15152535605, ਖਜਾਨਚੀ ਸਰਬਜੀਤ ਸਿੰਘ +491520686437
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।