322 Views
ਤਰਨ ਤਾਰਨ 23 ਅਕਤੂਬਰ (ਖਿੜਿਆ ਪੰਜਾਬ)
ਪੰਜਾਬੀ ਜਿਹੜੇ ਕਿ ਆਪਣੇ ਖੁਲ੍ਹੇ ਸੁਭਾਅ ਅਤੇ ਚੰਗੇ ਮੇਲ ਮਿਲਾਪ ਰੱਖਣ ਕਰਕੇ ਜਾਣੇ ਜਾਂਦੇ ਸਨ। ਪਰ ਪੰਜਾਬ ਦੇ ਲੋਕ ਪਿੱਛਲੇ ਕੁਝ ਹੀ ਸਾਲਾਂ ਵਿੱਚ ਬਹੁਤ ਤਬਦੀਲੀ ਕਰ ਰਹੇ ਹਨ, ਗੁਰੂਆਂ ਪੀਰਾਂ ਦੀ ਧਰਤੀ ਨੈਤਿਕ ਕਦਰਾਂ ਕੀਮਤਾਂ ਖੰਬ ਲਾ ਕੇ ਉੱਡਦੀਆਂ ਜਾ ਰਹੀਆਂ ਹਨ। ਅਜਿਹੇ ਹਾਲਾਤਾਂ ਨੂੰ ਬਿਆਨ ਕਰਦੀ ਇੱਕ ਵੀਡੀਓ ਸ਼ੋਸ਼ਲ ਮੀਡੀਏ ਰਾਹੀਂ ਸਾਹਮਣੇ ਆ ਰਹੀ ਹੈ ਜੋ ਕਿ ਸੂਤਰਾਂ ਅਨੁਸਾਰ ਪੰਜਾਬ ਦੇ ਤਰਨ ਤਾਰਨ ਜਿਲ੍ਹੇ ਦੇ ਪਿੰਡ ਤਖ਼ਤੂਚੱਕ ਦੀ ਦੱਸੀ ਜਾ ਰਹੀ ਹੈ ਜਿਸ ਵਿੱਚ ਇੱਕ ਔਰਤ ਵੱਲੋਂ ਆਪਣੇ ਛੋਟੇ ਮੁੰਡੇ ਅਤੇ ਧੀ ਨਾਲ ਰਲ ਕੇ ਆਪਣੇ ਹੀ ਵੱਡੇ ਮੁੰਡੇ ਅਤੇ ਉਸਦੀ ਪਤਨੀ (ਆਪਣੀ ਨੂੰਹ) ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ, ਨਨਾਣ ਵੱਲੋਂ ਆਪਣੀ ਭਾਬੀ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ ਗਿਆ। ਜਦੋਂ ਕਿ ਪਿੰਡ ਦੇ ਕੁਝ ਲੋਕਾਂ ਨੇ ਛੁਡਾਉਣ ਦੀ ਕੋਸ਼ਿਸ਼ ਕੀਤੀ ਬਾਕੀ ਲੋਕ ਤਮਾਸ਼ਾ ਦੇਖਦੇ ਰਹੇ। ਇਸਨੂੰ ਸੁਣ ਕੇ ਪਤਾ ਲੱਗਦਾ ਹੈ ਕਿ ਖੂਨ ਦੇ ਰਿਸ਼ਤੇ ਕਿੰਨ੍ਹੇ ਕਮਜ਼ੋਰ ਹੋ ਗਏ ਹਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।