ਮਾੜੀ ਕੰਬੋਕੇ ਦੇ ਖੇਤਾਂ ‘ਚੋਂ ਚੀਨ ਦਾ ਬਣਿਆ ਇੱਕ ਡਰੋਨ ਬਰਾਮਦ ਕੀਤਾ ਗਿਆ
ਬੀਐਸਐਫ 103 ਬਟਾਲੀਅਨ ਅਤੇ ਪੁਲਿਸ ਪੁਲਿਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਡਰੋਨ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇੱਕ ਮਾਮਲਾ ਐਫ.ਆਈ.ਆਰ. ਨੰਬਰ 156 ਮਿਤੀ 25/12/23 ਅਧੀਨ 10,11,12 ਏਅਰਕ੍ਰਾਫਟ ਐਕਟ 1934 ਥਾਣਾ ਖਾਲੜਾ ਵਿਖੇ ਬੀ.ਐਸ.ਐਫ ਬੀ.ਓ.ਪੀ. ਧਰਮਾਂ 103 ਬਿਲੀਅਨ ਅਮਰਕੋਟ ਵੱਲੋਂ ਸ਼ੱਕੀ ਡਰੋਨ ਗਤੀਵਿਧੀ ਦੀ ਸੂਚਨਾ ‘ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਪੰਜਾਬ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਸਰਚ ਆਪ੍ਰੇਸ਼ਨ ਦੌਰਾਨ ਮਾੜੀ ਕੰਬੋਕੇ ਦੇ ਖੇਤਾਂ ‘ਚੋਂ ਚੀਨ ਦਾ ਬਣਿਆ ਇੱਕ ਡਰੋਨ ਡੀਜੀ ਮੈਟ੍ਰਿਸ ਬਰਾਮਦ ਕੀਤਾ ਗਿਆ, ਇਹ ਜਾਣਕਾਰੀ ਬੀਐੱਸਐੱਫ ਅਤੇ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਗਈ। ਅਤੇ ਬੀਐਸਐਫ ਇਸ ਡਰੋਨ ਦੁਆਰਾ ਸੁੱਟੇ ਗਏ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਲਈ ਅਸਲ ਦੋਸ਼ੀਆਂ ਦੀ ਭਾਲ ਵਿੱਚ ਸਰਚ ਆਪਰੇਸ਼ਨ ਕਰ ਰਹੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।