ਪੱਟੀ 11 ਨਵੰਬਰ (ਜਗਜੀਤ ਸਿੰਘ ਅਹਿਮਦਪੁਰ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਬਾਬਾ ਸੁੰਦਰ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੁੰਦਰ ਸਿੰਘ ਜੀ ਪਿੰਡ ਭੰਗਾਲਾ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ, ਦੁਮਾਲਾ ਅਤੇ ਗੁਰਬਾਣੀ ਕੰਠ ਕਰਵਾਏ ਗਏ ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਰੱਤੋ ਕੇ, ਗੁਰੂ ਅਰਜਨ ਦੇਵ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਭੰਗਾਲਾ, ਸੰਤ ਬਾਬਾ ਕਰਤਾਰ ਸਿੰਘ ਪਬਲਿਕ ਸਕੂਲ ਤੂਤ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਦੇ ਲਗਭਗ 100 ਤੋਂ ਉੱਪਰ ਬੱਚਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪ ਅਤੇ ਗੁਰਬਾਣੀ ਕੰਠ ਮੁਕਾਬਲੇ ਦੇ ਦੋ ਗਰੁੱਪ ਬਣਾਏ ਗਏ। ਹਰੇਕ ਗਰੁੱਪ ਵਿੱਚ ਪਹਿਲਾ, ਦੂਸਰਾ, ਤੀਸਰਾ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਹਰੇਕ ਬੱਚੇ ਨੂੰ ਮੈਡਲ ਅਤੇ ਨਗਦ ਰਾਸ਼ੀ ਨਾਲ ਨਗਰ ਦੀ ਸੰਗਤ ਵੱਲੋਂ ਹੌਸਲਾ ਅਫਜਾਈ ਕੀਤੀ ਗਈ। ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਦਸਤਾਰ ਮੁਕਾਬਲੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ , ਹਰਜੀਤ ਸਿੰਘ ਲਹਿਰੀ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਦਾ ਮੁੱਖ ਮਕਸਦ ਜਿੱਥੇ ਬੱਚਿਆਂ ਨੂੰ ਆਪਣੇ ਗੌਰਵਮਈ ਇਤਿਹਾਸ , ਗੁਰਬਾਣੀ ਮਰਿਯਾਦਾ ਤੋਂ ਜਾਣੂੰ ਕਰਵਾਉਣਾ ਹੈ ਉਥੇ ਨਾਲ ਹੀ ਇੱਕ ਅਜਿਹੇ ਸਮਾਜ ਦੀ ਸਿਰਜਣਾ ਕਰਨੀ ਹੈ ਜਿਸ ਵਿੱਚ ਰਿਸ਼ਤੇ ਮਜਬੂਤ ਹੋਣ ਭਾਈਚਾਰਕ ਸਾਂਝ ਵਧੇ ਅਤੇ ਹਰੇਕ ਘਰ ਵਿੱਚੋਂ ਗੁਰਬਾਣੀ ਦੇ ਸਿਧਾਂਤਾਂ ਦੀ ਖੁਸ਼ਬੂ ਆਵੇ। ਲੋਕ ਪਖੰਡ ਕਰਮਕਾਂਡ ਅਤੇ ਭੇਖ ਤੋਂ ਬਚ ਕੇ ਕੇਵਲ ਤੇ ਕੇਵਲ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਆਪ ਪੜ੍ਹਨ ਅਤੇ ਉਸ ਅਨੁਸਾਰ ਜੀਵਨ ਜੀਊਣ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜੋਨਲ ਇੰਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ, ਪ੍ਰਚਾਰਕ ਸੁਖਵਿੰਦਰ ਸਿੰਘ ਖਾਲੜਾ, ਦਸਤਾਰ ਕੋਚ ਅਕਾਸ਼ਦੀਪ ਸਿੰਘ,ਜਗਦੀਸ਼ ਸਿੰਘ, ਸਾਜਨ ਪ੍ਰੀਤ ਸਿੰਘ ਨੇ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਜੋੜ ਮੇਲਿਆਂ ਦੇ ਨਾਲ ਨਾਲ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜਨ ਦੇ ਲਈ ਅਜਿਹੇ ਉਪਰਾਲੇ ਕਰਨ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਜਿਸ ਤਰਾਂ ਨਗਰ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ ਉਸ ਤਰੀਕੇ ਨਾਲ ਬਾਕੀ ਪਿੰਡਾਂ ਦੇ ਲੋਕਾਂ ਨੂੰ ਵੀ ਇਹਨਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਆਪਣੇ ਪਿੰਡਾਂ ਵਿੱਚ ਵੀ ਇਹੋ ਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸ਼ਿੰਦਾ ਸਿੰਘ ਤਰਨਾ ਦਲ ਭਿੱਖੀਵਿੰਡ, ਸਰਪੰਚ ਜਰਮਨਜੀਤ ਸਿੰਘ, ਗ੍ਰੰਥੀ ਭਾਈ ਗੁਰਜੀਤ ਸਿੰਘ , ਭਾਈ ਬਹਾਦਰ ਸਿੰਘ, ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਵਿੱਚ ਸਭ ਤੋਂ ਵੱਧ ਸਹਿਯੋਗ ਕਰਨ ਵਾਲਾ ਵੀਰ ਸੋਹਣ ਸਿੰਘ ਨੇ ਸੋਸਾਇਟੀ ਦੇ ਇਹਨਾਂ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਹਨਾਂ ਉਪਰਾਲਿਆਂ ਨੂੰ ਨਿਰੰਤਰ ਜਾਰੀ ਰੱਖਣ ਲਈ ਅਤੇ ਸੋਸਾਇਟੀ ਵੱਲੋਂ ਸਹਿਯੋਗ ਦੇਣ ਲਈ ਹਰ ਪ੍ਰਕਾਰ ਦੇ ਨਾਲ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਮਾਸਟਰ ਸੁਖਦੇਵ ਸਿੰਘ, ਮੈਡਮ ਸਿਮਰਨਜੀਤ ਕੌਰ, ਮਾਸਟਰ ਪਲਵਿੰਦਰ ਸਿੰਘ, ਬਾਬਾ ਗੁਰਤੇਜ ਸਿੰਘ, ਬਾਬਾ ਅਨੂਪ ਸਿੰਘ, ਖਜਾਨਚੀ ਸੁਰਜੀਤ ਸਿੰਘ, ਪ੍ਰੇਮ ਸਿੰਘ ਗੁਰਸੇਵਕ ਸਿੰਘ ਗੁਰਚੇਤ ਸਿੰਘ ਗੁਰਮੇਲ ਸਿੰਘ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।