ਸੋਸ਼ਲ ਮੀਡੀਆ ਸਟਾਰ ਮੁੱਖ ਮੰਤਰੀ’ ਦੀ ਕੁੱਟਮਾਰ ਵਾਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ
ਸੋਸ਼ਲ ਮੀਡੀਆ ਸਟਾਰ ਧਰਮਪ੍ਰੀਤ ਸਿੰਘ ਉਰਫ ‘‘ਮੁੱਖ ਮੰਤਰੀ’’ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
ਜਿਸ ਦੀ ਜਾਣਕਾਰੀ ਦਿੰਦਿਆਂ ਐੱਸਪੀ ਇਨਵੈਸਟੀਗੇਸ਼ਨ ਅਜੈ ਰਾਜ ਨੇ ਦੱਸਿਆ ਕਿ ਪਿੰਡ ਦੀਨੇਵਾਲ ਦੇ ਤਿੰਨ ਜਣਿਆਂ ਨੇ 112 ਨੰਬਰ ‘ਤੇ ਉਸ ਖਿ਼ਲਾਫ਼ ਘਰ ਵਿੱਚ ਇੱਟਾਂ-ਰੋੜੇ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤਾਂ ਉਹ ਪੁਲਿਸ ਦੇ ਵੀ ਗਲ਼ ਪੈ ਗਿਆ ਤੇ ਉਨ੍ਹਾਂ ਖਿ਼ਲਾਫ਼ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ। ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।