Home » ਮਾਝਾ » 555ਵੇਂ ਪ੍ਰਕਾਸ਼ ਪੁਰਬ ਸਮਰਪਿਤ ਗੁਰਦੁਆਰਾ ਚਰਨ ਛੋਹ ਪ੍ਰਾਪਤ ਖਾਲੜਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

555ਵੇਂ ਪ੍ਰਕਾਸ਼ ਪੁਰਬ ਸਮਰਪਿਤ ਗੁਰਦੁਆਰਾ ਚਰਨ ਛੋਹ ਪ੍ਰਾਪਤ ਖਾਲੜਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

SHARE ARTICLE

300 Views

555ਵੇਂ ਪ੍ਰਕਾਸ਼ ਪੁਰਬ ਸਮਰਪਿਤ ਗੁਰਦੁਆਰਾ ਚਰਨ ਛੋਹ ਪ੍ਰਾਪਤ ਖਾਲੜਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ l

ਕਸਬਾ ਖਾਲੜਾ ਦੇ ਇਤਹਾਸਿਕ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ’ਚ ਹਾਜ਼ਰੀ ਭਰੀ। ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਜੋਧਪੁਰੀ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਹਿਜ-ਧਰਮ ਦਾ ਪ੍ਰਚਾਰ ਕਿਸੇ ਇੱਕ ਥਾਂ ’ਤੇ ਟਿਕ ਕੇ ਕਰਨ ਦੀ ਥਾਂ ਘੁੰਮ ਫਿਰ ਕੇ ਲੋਕਾਂ ਨੂੰ ਉਪਦੇਸ਼ ਦਿੰਦਿਆਂ ਕੀਤਾ।

ਇਸ ਨਗਰ ਕੀਰਤਨ ’ਚ ਭਾਈ ਵਜੀਰ ਸਿੰਘ ਅਤੇ ਨਿਰਮਲ ਸਿੰਘ,ਬਲਜੀਤ ਸਿੰਘ ,ਜਸਵੰਤ ਸਿੰਘ ਨੇ ਆਪਣੇ ਸਾਥੀਆਂ ਨਾਲ ਗੁਰਬਾਣੀ ਸ਼ਬਦ ਦਾ ਉਚਾਰਣ ਕਰਦੇ ਗੁਰੂਦੁਆਰਾ ਸਿੰਘ ਸਭਾ , ਗੁਰੂਦੁਆਰਾ ਬਾਬਾ ਜਗਤਾ ਜੀ,ਬਾਬਾ ਜੀਵਨ ਸਿੰਘ ਜੀ ਅਤੇ ਖਾਲੜਾ ਬਾਜ਼ਾਰ ਅਤੇ ਪਿੰਡ ਚ ਵੱਖ-ਵੱਖ ਪੜਾਵਾਂ ਤੋਂ ਹੁੰਦਿਆਂ ਹੋਇਆਂ ਗੁਰੂਦਵਾਰਾ ਚਰਨ ਛੋਹ ਵਿਖੇ ਪਹੁੰਚਿਆ। ਗੱਤਕੇ ਟੀਮ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਨ ’ਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਬੀਬੀਆਂ ਨੇ ਪੜਾਅ-ਦਰ-ਪੜਾਅ ’ਤੇ ਸੇਵਾ ਕੀਤੀ। ਨਗਰ ਕੀਰਤਨ ਵਿੱਚ ਸੇਵਾਦਾਰਾਂ ਨੇ ਸ਼ਰਧਾ ਭਾਵਨਾ ਨਾਲ ਨਿਭਾਈ l ਬੀਬੀ ਗੁਰਸ਼ਰਨ ਕੌਰ ਵੱਲੋਂ ਛੋਟੇ ਛੋਟੇ ਬੱਚਿਆਂ ਨੂੰ ਸਿੱਖੀ ਪਹਿਰਾਵੇ ਵਿੱਚ ਅਤੇ ਸਰਕਾਰੀ ਸਕੂਲ ਖਾਲੜਾ ਦੇ ਬੈਂਡ ਗਰੁੱਪ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਕੀਤਾ ਜੋ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ l ਗੁਰੂਦਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਜੁਗਰਾਜ ਸਿੰਘ ਨੇ ਕਿਹਾ ਕਿ  ਮਿਤੀ 16 ਨਵੰਬਰ ਨੂੰ ਰਾਤਰੀ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ,ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਇਤਹਾਸ ਨਾਲ ਜੋੜਨਗੇ  ਉਹਨਾਂ ਸਮੁੱਚੀਆਂ ਸੰਗਤਾ ਨੂੰ ਇਹਨਾਂ ਸਮਾਗਮਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ l

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।