50 Views
ਖਾਲੜਾ –ਪੱਤਰਕਾਰ ਗੁਰਪ੍ਰੀਤ ਸਿੰਘ ਸੈਡੀ
ਪਿਛਲੇ ਦਿਨੀਂ ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਕਵਰੇਜ ਕਰਨ ਗਏ ਪੱਤਰਕਾਰ ਕਪਿਲ ਗਿੱਲ , ਕੈਮਰਾਮੈਨ ਕਿਸ਼ੋਰੀ ਲਾਲ ਅਤੇ ਹੈਪੀ ਸਭਰਾ ਉੱਪਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ । ਜਿਸ ਸਬੰਧੀ ਚੌਂਕੀ ਸਭਰਾ ਵਿਖੇ ਦਰਖ਼ਾਸਤ ਵੀ ਦਿੱਤੀ ਗਈ ਸੀ । ਜਿਸ ਦੀ ਇੱਕ ਇੱਕ ਕਾਪੀ ਡੀ.ਐਸ.ਪੀ ਪੱਟੀ ਅਤੇ ਜਿਲ੍ਹੇ ਦੇ ਐਸ.ਐਸ.ਪੀ ਦਫਤਰ ਵੀ ਦਰਖ਼ਾਸਤ ਦਿੱਤੀ ਗਈ । ਪ੍ਰੰਤੂ ਪੁਲਿਸ ਪ੍ਰਸ਼ਾਸਨ ਵਲੋਂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ । ਇਸ ਸਬੰਧੀ ਅੱਜ ਕਸਬਾ ਖਾਲੜਾ ਵਿਖੇ ਚੰਡੀਗੜ੍ਹ ਪੰਜਾਬ ਐਸੋਸੀਏਸ਼ਨ ਕਲੱਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੰਗਾਮੀ ਮੀਟਿੰਗ ਕਰਦੇ ਹੋਏ ਕੁਝ ਠੋਸ ਕਦਮ ਚੁੱਕਦੇ ਹੋਏ ਕਈ ਅਹਿਮ ਫੈਸਲਾ ਕੀਤੇ ਗਏ।ਇਸ ਮੌਕੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ ਵਲੋਂ ਜਦੋਂ ਪਿੰਡ ਸਭਰਾ ਦੇ ਚੌਂਕੀ ਇੰਚਾਰਜ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਵੱਲੋਂ ਇਸ ਦਰਖ਼ਾਸਤ ਤੇ ਕੋਈ ਵੀ ਕਾਰਵਾਈ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ। ਜਦ ਕੇ ਬੀਤ ਚੁੱਕੇ ਲਗਭਗ ਤਿੰਨ ਮਹੀਨਿਆਂ ਦੌਰਾਨ ਪੁਲਿਸ ਦੇ ਕਿਸੇ ਵੀ ਉੱਚ ਅਫਸਰ ਵਲੋਂ ਕੋਈ ਠੋਸ ਕਾਰਵਾਈ ਨਾਂ ਕਰਨ ਕਰਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਚੇਤਾਵਨੀ ਦਿੰਦਿਆ ਕਿਹਾ ਕਿ 18 ਨਵੰਬਰ 2024 ਨੂੰ ਜਿਲ੍ਹੇ ਦੇ ਐਸ.ਐਸ.ਪੀ ਦੇ ਦਫਤਰ ਅੱਗੇ ਪੱਤਰਕਾਰ ਭਾਈਚਾਰੇ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਵੱਲੋਂ ਇਕੱਤਰ ਹੋ ਕੇ ਸਾਂਝੇ ਤੌਰ ਤੇ ਵੱਡੇ ਪੱਧਰ ਤੇ ਧਰਨੇ ਤਹਿਤ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ਼ ਪ੍ਰਦਰਸਨ ਵੀ ਕੀਤਾ ਜਾਏਗਾ। ਇਸ ਮੌਕੇ ਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ ਵਲੋਂ ਪੰਜਾਬ ਅੰਦਰ ਸਾਰੇ ਪੱਤਰਕਾਰ ਭਾਈਚਾਰੇ ਨੂੰ ਇਸ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਧਰਨੇ ਨੂੰ ਸਫਲ ਬਣਾਉਣ ਲਈ ਯੋਗਦਾਨ ਪਾਉਣ ਲਈ ਬੇਨਤੀ ਕੀਤੀ ਗਈ ਤਾਂ ਜ਼ੋ ਪੁਲਿਸ ਅਤੇ ਪ੍ਰਸ਼ਾਸਨ ਦੇ ਬੰਦ ਕੰਨਾਂ ਤੱਕ ਆਮ ਜਨਤਾ ਦੀ ਆਵਾਜ਼ ਬੁਲੰਦ ਕੀਤੀ ਜਾ ਸਕੇ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।