ਲਾਈਪਸਿਗ 24 ਨਵੰਬਰ (ਖਿੜਿਆ ਪੰਜਾਬ) ਧਰਮ ਦੀ ਚਾਦਰ,ਮਨੁੱਖੀ ਅਧਿਕਾਰਾਂ ਦੇ ਰਖਵਾਲੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਿੰਨ੍ਹਾ ਨੇ ਜਿਸ ਧਾਰਮਿਕ ਰਸਮ ਨੂੰ ਗੁਰੂ ਨਾਨਕ ਸਾਹਿਬ ਨੇ ਕਰਮਕਾਂਡ ਆਖਿਆ ਉਸ ਲਈ ਜਿਸ ਵਕਤ ਸੰਨ 1675 ਈ. ਵਿੱਚ ਮੌਕੇ ਦੇ ਸ਼ਾਸਕ ਵੱਲੋ ਧਰਮ ਤਬਦੀਲ ਕਰਵਾਉਣ ਦੀ ਮਨਸ਼ਾ ਨਾਲ ਧੱਕੇ ਨਾਲ ਜੇਨਊ ਉਤਾਰਿਆ ਜਾ ਰਿਹਾ ਸੀ ਉਸ ਵਕਤ ਮਨੁੱਖਤਾ ਦੇ ਰੱਖਿਅਕ ਨੌਵੇਂ ਪਾਤਸ਼ਾਹ ਨੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਸਮੇਤ ਸ਼ਹੀਦੀ ਦੇ ਕੇ ਸਾਨੂੰ ਮਨੁੱਖੀ ਅਧਿਕਾਰਾਂ ਲਈ ਕੁਰਬਾਨ ਹੋਣ ਦੀ ਜੁਗਤਿ ਸਮਝਾਈ ਹੈ ਇਨ੍ਹਾ ਵਿਚਾਰਾਂ ਦੀ ਸਾਂਝ ਉੱਘੇ ਕਥਾਵਾਚਕ ਭਾਈ ਰਵਿੰਦਰ ਸਿੰਘ ਆਲਮਗੀਰ ਨੇ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ ਜਰਮਨੀ ਵਿਖੇ ਸਾਧ ਸੰਗਤ ਨਾਲ ਪਾਈ । ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਹੋਏ ਗੁਰਮਤਿ ਸਮਾਗਮ ਦੀ ਸ਼ੁਰੂਆਤ ਵਿੱਚ ਸਹਿਜਪਾਠ ਦੀ ਸੰਪੂਰਨਤਾ, ਅਤੇ ਸੁਖਮਨੀ ਸਾਹਿਬ ਦੇ ਪਾਠ ਹੋਏ। ਉਪਰੰਤ ਸਜੇ ਦੀਵਾਨ ਵਿੱਚ ਭਾਈ ਭੁਪਿੰਦਰ ਸਿੰਘ ਅਤੇ ਬੱਚਿਆਂ ਨੇ ਸ਼ਬਦ ਕੀਰਤਨ ਕੀਤਾ । ਸ. ਬਲਦੇਵ ਸਿੰਘ ਬਾਜਵਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਧ ਸੰਗਤ ਨੂੰ ਸੰਬੋਧਨ ਕਰਦਿਆਂ ਆਖਿਆ ਗੁਰੂ ਸਾਹਿਬ ਦੇ ਉਪਦੇਸ਼ ਨੂੰ ਕਮਾਉਣਾ ਹੀ ਸ਼ਹੀਦਾਂ ਨੂੰ ਸੱਚਮੁੱਚ ਪ੍ਰਣਾਮ ਹੈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।