Home » ਸੰਸਾਰ » ਜਰਮਨੀ » ਗੁਰਦੁਆਰਾ ਸਾਹਿਬ ਨਿਊਨਕਿਰਚਨ ਵਿਖੇ ਪਹਿਲੇ ਪਾਤਸ਼ਾਹ ਦਾ ਮਨਾਇਆ ਗੁਰਪੁਰਬ ਦਿਹਾੜਾ। ਰਾਗੀ ਜਥਾ ਭਾਈ ਮਨਬੀਰ ਸਿੰਘ ਹਰੀਕੇ ਨੇ ਤੰਤੀ ਸਾਜਾਂ ਨਾਲ ਕੀਤਾ ਕੀਰਤਨ ।

ਗੁਰਦੁਆਰਾ ਸਾਹਿਬ ਨਿਊਨਕਿਰਚਨ ਵਿਖੇ ਪਹਿਲੇ ਪਾਤਸ਼ਾਹ ਦਾ ਮਨਾਇਆ ਗੁਰਪੁਰਬ ਦਿਹਾੜਾ। ਰਾਗੀ ਜਥਾ ਭਾਈ ਮਨਬੀਰ ਸਿੰਘ ਹਰੀਕੇ ਨੇ ਤੰਤੀ ਸਾਜਾਂ ਨਾਲ ਕੀਤਾ ਕੀਰਤਨ ।

SHARE ARTICLE

366 Views

ਜਰਮਨੀ 25 ਨਵੰਬਰ (ਸੰਦੀਪ ਸਿੰਘ ਖਾਲੜਾ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਓਨਕਿਰਚਨ ਜਰਮਨੀ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦਾ ਗੁਰਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਧੂਮਧਾਮ ਦੇ ਨਾਲ ਮਨਾਇਆ ਗਿਆ , ਇਸ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਰਿਆਣਾ ਦੀ ਧਰਤੀ ਤੋਂ ਪਹੁੰਚੇ ਹੋਏ ਗਿਆਨੀ ਗੁਰਜੋਤ ਸਿੰਘ ਨਲਵੀ ਪ੍ਰਚਾਰਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਗੁਰਬਾਣੀ ਵਿਚਾਰਾਂ ਦੇ ਨਾਲ ਸੰਗਤਾਂ ਦੇ ਸਨਮੁੱਖ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਇਸ ਦੇ ਉਪਰੰਤ ਉਚੇਚੇ ਤੌਰ ਤੇ ਪੰਜਾਬ ਦੀ ਧਰਤੀ ਤੋਂ ਆਏ ਭਾਈ ਮਨਬੀਰ ਸਿੰਘ ਹਰੀਕੇ, ਭਾਈ ਅਵਤਾਰ ਸਿੰਘ , ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਨੇ ਤੰਤੀ ਸਾਜਾਂ ਜਿਵੇਂ ਕਿ ਦਿਲਰੁਬਾ ਅਤੇ ਰਬਾਬ ਦੇ ਨਾਲ ਇਲਾਹੀ ਕੀਰਤਨ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਇਸ ਸਮੇਂ ਉਹਨਾਂ ਵੱਲੋਂ ਗੁਰਮਤ ਵਿਚਾਰਾਂ ਦੀ ਸਾਂਝ ਵੀ ਪਾਈ ਗਈ, ਗੁਰਪੁਰਬ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਸੰਗਤਾਂ ਨੇ ਦੂਰੋਂ ਨੇੜਿਓਂ ਪਹੁੰਚ ਕੇ ਹਾਜ਼ਰੀਆਂ ਭਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਆਏ ਹੋਏ ਪ੍ਰਚਾਰਕ ਅਤੇ ਰਾਗੀ ਜਥੇ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਹੋਰਾਂ ਦੇ ਵੱਲੋਂ ਵੀ ਗੁਰਬਾਣੀ ਕੀਰਤਨ ਅਤੇ ਵਿਚਾਰਾਂ ਦੀ ਸਾਂਝ ਪਾਈ ਗਈ ਉਪਰੰਤ ਅਰਦਾਸ ਹੁਕਮਨਾਮਾ ਕਰਕੇ ਦੀਵਾਨ ਦੀ ਸਮਾਪਤੀ ਕੀਤੀ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

One Comment

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ