ਆਮ ਆਦਮੀ ਪਾਰਟੀ ਮੁਹੱਲਾ ਕਲੀਨਕ ਪਿੰਡ ਬਾਸਰਕੇ ਵਿਚ ਆਕੇ ਮਰੀਜ ਵੱਧ ਤੋ ਵੱਧ ਲਾਭ ਉਠਾਉਣ। ਸੀਨੀ : ਡਾਂ ਜੀਤਪਾਲ ਸਿੰਘ
ਤਰਨਤਾਰਨ 27/ ਨਵੰਬਰ (ਦਲਬੀਰ ਉਦੋਕੇ) ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਠੀਕ ਰੱਖਣ ਲਈ ਪੰਜਾਬ ਦੇ ਕਈ ਪਿੰਡਾ ਵਿੱਚ ਖੋਲੇ ਮੁਹੱਲਾ ਕਲੀਨਕ ਜਿਥੇ ਆਮ ਗਰੀਬ ਲੋੜਵੰਦ ਪਰਿਵਾਰਾਂ ਲਈ ਲਾਹੇਵੰਦ ਸਾਬਤ ਹੋ ਰਹੇ। ਉਥੇ ਹੀ ਪ੍ਈਵੇਟ ਡਾਕਟਰਾਂ ਵਲੋ ਮਰੀਜ਼ਾਂ ਦੀ ਕੀਤੀ ਜਾ ਰਹੀ ਅੰਨ੍ਹੇ ਵਾਹ ਲੁੱਟ ਤੋ ਵੀ ਪਰਦਾ ਉਠ ਰਿਹਾ ਹੈ। ਇੰਨਾ ਸਬਦਾ ਦਾ ਪ੍ਰਗਟਾਵਾ ਕਰਦਿਆਂ ਜਿਲਾ ਤਰਨਤਾਰਨ ਦੇ ਹਲਕਾ ਖੇਮਕਰਨ ਦੇ ਪਿੰਡ ਬਾਸਰਕੇ ਵਿਚ ਆਮ ਆਦਮੀ ਪਾਰਟੀ ਵਲੋ ਖੋਲੇ ਮੁਹੱਲਾ ਕਲੀਨਕ ਦੇ ਸੀਨੀਅਰ ਡਾ ਜੀਤਪਾਲ ਸਿੰਘ ਪੱਟੀ ਨੇ ਕੀਤਾ। ਉਨ੍ਹਾਂ ਹਲਕਾ ਖੇਮਕਰਨ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਵਲੋਂ ਮੁਹੱਲਾ ਕਲੀਨਕ ਬਾਸਰਕੇ ਵਿਚ ਫਰੀ ਦਵਾਈਆਂ ਹਰੇਕ ਤਰਾਂ ਦੇ ਟੈਸਟ ਫਰੀ ਕੀਤੇ ਜਾਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਮੁੱਹਲਾ ਕਲੀਨਕ ਖੋਲਣ ਦਾ ਮਕਸਦ ਗਰੀਬ ਲੋੜਵੰਦ ਪਰਿਵਾਰਾਂ ਦੀ ਸਿਹਤ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿੰਨਾ ਕਿਸੇ ਚਾਰਜ ਫਰੀ ਦਵਾਈਆਂ ਮੁਹੱਈਆ ਕਰਵਾਉਣਾ ਹੈ । ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਸਿਹਤ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਖੋਲੇ ਮਹੱਲਾ ਕਲੀਨਕ ਬਾਸਰਕੇ ਵਿਚ ਜਰੂਰ ਪਹੁਚੋ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।